:
You are here: Home

ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਪਾਕਿਸਤਾਨ ਪੁੱਜੇ

Written by  Published in ਰਾਜਨੀਤੀ Wednesday, 28 November 2018 04:22

ਅਟਾਰੀ : ਸ੍ਰੀ ਗੁਰੂ ਨਾਨਕ ਦੇਵ ਦੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਭਲਕੇ ਬੁੱਧਵਾਰ ਨੂੰ ਕਰਵਾਏ ਜਾ ਰਹੇ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋ ਗਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਉਦੇ ਸਿੰਘ ਲੌਂਗੋਵਾਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੀ ਪਾਕਿਸਤਾਨ ਗਏ ਹਨ। ਵਾਹਗਾ ਪਹੁੰਚਣ ’ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਸਿੱਖ ਆਗੂ ਸਰਬੱਤ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਸ੍ਰੀ ਨਨਕਾਣਾ ਸਾਹਿਬ ਤੋਂ ਪਹੁੰਚੇ ਰਾਇ ਬੁਲਾਰ ਜੀ ਦੇ ਪਰਿਵਾਰਕ ਮੈਂਬਰ ਰਾਇ ਭੱਟੀ ਨੇ ਭਾਈ ਲੌਂਗੋਵਾਲ ਦਾ ਸਵਾਗਤ ਕੀਤਾ ਅਤੇ ਗੁਲਦਸਤੇ ਭੇਟ ਕੀਤੇ।

Read 32 times