:
You are here: Home

ਡਿਪਟੀ ਕਮਿਸ਼ਨਰ ਨੇ ਅਡਾਪਸ਼ਨ ਮਾਤਰ ਛਾਇਆ ਅਨਾਥ ਆਸ਼ਰਮ ਦਾ ਕੀਤਾ ਨਿਰੀਖਣ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Saturday, 01 December 2018 07:05

ਅਬੋਹਰ ( ਅਜੇ ਛਾਬੜਾ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਵੱਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਅਡਾਪਸ਼ਨ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਅਚਨਚੇਤ ਪਹੁੰਚ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸੰਸਥਾ ਵਿੱਚ ਰਹਿ ਰਹੇ ਬੱਚਿਆਂ ਦੇ ਰੋਜ਼ਾਨਾ ਸਿਡਿਉਲ ਬਾਰੇ ਜਾਣਕਾਰੀ ਲਈ ਗਈ। ਇਸ ਦੌਰਾਨ ਉਨ੍ਹਾਂ ਸੰਸਥਾ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਉਣ ਲਈ ਲੋੜੀਂਦੇ ਸੁਝਾਅ ਵੀ ਦਿੱਤੇ । ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਅਡਾਪਸ਼ਨ ਮਾਤਰਾ ਛਾਇਆ ਆਸ਼ਰਮ ਦੇ ਸੰਚਾਲਕ, ਸਟਾਫ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵੱਲੋ ਬੱਚਿਆਂ ਦੀ ਸਿੱਖਿਆ, ਸਾਫ-ਸਫਾਈ, ਖਾਣ-ਪੀਣ, ਖੇਡਣ ਅਤੇ ਰਹਿਣ-ਸਹਿਣ ਆਦਿ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਨਿਰੀਖਣ ਦੌਰਾਨ ਉਨ੍ਹਾਂ ਵੱਲੋਂ ਅਨਾਥ ਆਸ਼ਰਮ ਦੁਆਰਾ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੁਲਤਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟੀ ਪਾਈ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ, ਬਾਲ ਸੁਰੱਖਿਆ ਅਫ਼ਸਰ ਸ੍ਰੀ ਕੋਸ਼ਲ, ਮੈਡਮ ਗਗਨਦੀਪ ਕੌਰ, ਮਾਤਰ ਛਾਇਆ ਅਨਾਥ ਆਸ਼ਰਮ ਦੇ ਪ੍ਰਧਾਨ ਸ਼੍ਰੀ ਸੰਜੀਵ ਗੋਇਲ ਤੋਂ ਇਲਾਵਾ ਆਸ਼ਰਮ ਦੇ ਸਮੂਹ ਸਟਾਫ ਮੈਂਬਰ ਅਤੇ ਬੱਚੇ ਮੋਜੂਦ ਸਨ।

Read 84 times Last modified on Saturday, 01 December 2018 07:07