:
You are here: Homeਦੇਸ਼-ਵਿਦੇਸ਼ਮੱਧ ਪ੍ਰਦੇਸ਼ : ਈ ਵੀ ਐੱਮ 'ਤੇ ਘਮਸਾਨ, ਅਫ਼ਸਰ ਮੁਅੱਤਲ

ਮੱਧ ਪ੍ਰਦੇਸ਼ : ਈ ਵੀ ਐੱਮ 'ਤੇ ਘਮਸਾਨ, ਅਫ਼ਸਰ ਮੁਅੱਤਲ

Written by  Published in ਦੇਸ਼-ਵਿਦੇਸ਼ Monday, 03 December 2018 03:53

ਭੋਪਾਲ - ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਬਾਅਦ ਕਾਂਗਰਸ ਪਾਰਟੀ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ ਵੀ ਐੱਮ) ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ਸਰਕਾਰ 'ਤੇ ਹਮਲਾਵਰ ਹੈ। ਅਸਲ 'ਚ ਪੋਲਿੰਗ ਦੇ 48 ਘੰਟੇ ਬਾਅਦ ਰਿਜ਼ਰਵ ਈ ਵੀ ਐੱਮ ਦੇ ਸਾਗਰ ਹੈੱਡਕੁਆਟਰ ਪਹੁੰਚਣ 'ਤੇ ਸ਼ਨੀਵਾਰ ਨੂੰ ਇੱਥੋਂ ਦੇ ਸਟਰਾਂਗ ਰੂਮ 'ਚ ਦੋ ਘੰਟੇ ਤੋਂ ਜ਼ਿਆਦਾ ਸਮੇਂ ਲਈ ਸੀ ਸੀ ਟੀ ਵੀ ਕੈਮਰੇ ਬੰਦ ਹੋ ਗਏ ਸਨ। ਇਸ 'ਤੇ ਕਾਂਗਰਸ ਅਤੇ ਦੂਜੀਆਂ ਪਾਰਟੀਆਂ ਨੇ ਜੰਮ ਕੇ ਹੰਗਾਮਾ ਕੀਤਾ। ਇਸ ਬਾਰੇ ਐੱਮ ਪੀ ਦੇ ਮੁੱਖ ਚੋਣ ਅਧਿਕਾਰੀ (ਸੀ ਈ ਓ) ਕਾਂਤਾ ਰਾਓ ਨੇ ਵੀ ਸਫ਼ਾਈ ਦਿੱਤੀ। ਉਨ੍ਹਾਂ ਟਵੀਟ ਕਰਕੇ ਵੋਟਰਾਂ ਨੂੰ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ ਕਿ ਸਾਰੇ ਏ ਵੀ ਐੱਮ ਸੇਫ਼, ਸਕਿਊਰ ਅਤੇ ਸੀਲਬੰਦ ਹਨ। ਉਧਰ ਈ ਵੀ ਐੱਮ ਪਹੁੰਚਾਉਣ 'ਚ ਦੇਰੀ ਹੋਣ ਦੇ ਮਾਮਲੇ 'ਚ ਸਾਗਰ ਦੇ ਇੱਕ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਹੈ ਕਿ ਖੁਰਈ ਤੋਂ ਸਾਗਰ 37 ਰਿਜ਼ਰਵ ਈ ਵੀ ਐੱਮ ਡਲਿਵਰ ਕਰਨ ਲਈ 25 ਕਿਲੋਮੀਟਰ ਦਾ ਰਸਤਾ ਤੈਅ ਕਰਨ 'ਚ ਇੱਕ ਸਕੂਲ ਬੱਸ ਸਮੇਤ ਦੋ ਗੱਡੀਆਂ ਨੂੰ ਦੋ ਦਿਨ ਦਾ ਸਮਾਂ ਲੱਗ ਗਿਆ। ਸਕੂਲ ਬੱਸ 'ਤੇ ਕੋਈ ਰਜਿਸਟ੍ਰੇਸ਼ਨ ਨੰਬਰ ਵੀ ਨਹੀਂ ਸੀ। ਖੁਰਈ 'ਚ ਗ੍ਰਹਿ ਮੰਤਰੀ ਭੁਪਿੰਦਰ ਸਿੰਘ ਨੂੰ ਸਖ਼ਤ ਟੱਕਰ ਦੇ ਰਹੇ ਕਾਂਗਰਸੀ ਉਮੀਦਵਾਰ ਅਰੁਣੋਦੈ ਦੂਜੇ ਨੇ ਕਿਹਾ ਕਿ ਈ ਵੀ ਐੱਮ ਪਹੁੰਚਾਉਣ 'ਚ ਦੇਰੀ ਅਤੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੀ ਗੱਡੀ ਦੇ ਇਸਤੇਮਾਲ ਨਾਲ ਸ਼ੱਕ ਪੈਦਾ ਹੁੰਦਾ ਹੈ। ਉਨ੍ਹਾਂ ਭਾਜਪਾ 'ਤੇ ਗਲਤ ਤਰੀਕਾ ਇਸਤੇਮਾਲ ਕਰਨ ਦਾ ਦੋਸ਼ ਲਾਇਆ ਅਤੇ ਜਾਂਚ ਦੀ ਮੰਗ ਕੀਤੀ ਹੈ। ਸਾਗਰ ਜ਼ਿਲ੍ਹਾ ਕੁਲੈਕਟਰ ਅਲੋਕ ਸਿੰਘ ਨੇ ਦੱਸਿਆ ਕਿ ਈ ਵੀ ਐੱਮ ਡਲਿਵਰ 'ਚ ਦੇਰੀ ਤੋਂ ਬਾਅਦ ਉਨ੍ਹਾਂ ਨੂੰ ਰਿਪੋਰਟ ਜਮ੍ਹਾ ਕਰਨ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਨਾਇਬ ਤਹਿਸੀਲਦਾਰ ਨੂੰ ਘਟਨਾ 'ਤੇ ਨੋਟਿਸ ਦਿੱਤਾ ਗਿਆ। ਉਨ੍ਹਾਂ ਸੀ ਸੀ ਟੀ ਵੀ ਬੰਦ ਹੋਣ ਦੀ ਘਟਨਾ ਬਾਰੇ ਕਿਹਾ ਕਿ ਥੋੜ੍ਹੇ ਸਮੇਂ ਲਈ ਇਸ ਤਰ੍ਹਾਂ ਹੋਇਆ ਸੀ, ਪਰ ਉਸ ਨੂੰ ਜਲਦੀ ਹੀ ਸਹੀ ਕਰ ਦਿੱਤਾ ਗਿਆ। ਉੁਨ੍ਹਾ ਦੱਸਿਆ ਕਿ ਕੇਵਲ ਡਿਸਪਲੇਅ ਬੰਦ ਹੋਇਆ ਸੀ। ਕੈਮਰਾ ਚੱਲ ਰਿਹਾ ਸੀ ਅਤੇ ਰਾਜਨੀਤਕ ਦਲਾਂ ਦੇ ਉਮੀਦਵਾਰਾਂ ਨੂੰ ਰਿਕਾਰਡਿੰਗ ਦਿਖਾਈ ਵੀ ਗਈ। ਉਨ੍ਹਾ ਦੱਸਿਆ ਕਿ ਕੈਮਰੇ ਨਾਲ ਇੱਕ ਇਨਵਰਟਰ ਵੀ ਜੋੜ ਦਿੱਤਾ ਗਿਆ। ਇਸ ਵਿਚਕਾਰ ਕਾਂਗਰਸ ਵਰਕਰਾਂ ਨੇ ਖਰਗੋਨ ਜ਼ਿਲ੍ਹੇ ਦੇ ਹੈੱਡਕੁਆਟਰ 'ਚ ਵਿਰੋਧ ਧਰਨਾ ਪ੍ਰਦਰਸ਼ਨ ਕੀਤਾ। ਉਨ੍ਹਾ ਦਾ ਦੋਸ਼ ਸੀ ਕਿ ਖਰਾਬ ਈ ਵੀ ਐੱਮ ਨੂੰ ਸਹੀ ਮਸ਼ੀਨਾਂ ਦੇ ਨਾਲ ਮਿਲਾ ਕੇ ਰੱਖ ਦਿੱਤਾ ਗਿਆ। ਇਸ ਤੋਂ ਬਾਅਦ ਖਾਰਗੋਨ ਦੇ ਐੱਸ ਪੀ ਡੀ ਕਲਿਆਣ ਚੱਕਰਵਰਤੀ, ਐਡੀਸ਼ਨਲ ਕੁਲੈਕਟਰ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੇ ਕਾਂਗਰਸ ਦੇ ਪ੍ਰਤੀਨਿਧੀਆਂ ਨੂੰ ਲੈ ਰਿਜ਼ਰਵ ਈ ਵੀ ਐੱਮ ਦਾ ਵੇਅਰਹਾਊਸ ਅਤੇ ਸਟਰਾਂਗ ਰੂਮ ਦਿਖਾਇਆ।

Read 79 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...