:
You are here: Home

ਕਿਸਾਨਾਂ ਦਾ ਧਰਨਾ 6ਵੇਂ ਦਿਨ ਬਰਕਰਾਰ, ਨਹੀਂ ਪਹੁੰਚਿਆ ਕੋਈ ਪ੍ਰਸ਼ਾਸਨਿਕ ਅਧਿਕਾਰੀ Featured

Written by  Published in ਖਾਸ ਖਬਰਾਂ Monday, 03 December 2018 07:32
Rate this item
(0 votes)

ਬਟਾਲਾ, ਸ੍ਰੀ ਹਰਗੋਬਿੰਦਪੁਰ, - ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ 6ਵੇਂ ਦਿਨ ਵੀ ਟੱਸ ਤੋਂ ਮੱਸ ਨਹੀਂ ਹੋਇਆ ਹੈ। ਜਾਣਕਾਰੀ ਅਨੁਸਾਰ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕਈ ਦਿਨਾਂ ਤੋਂ ਲਗਾਤਾਰ ਹਰਚੋਵਾਲ ਚੌਕ ਅੰਦਰ ਧਰਨਾ ਚੱਲ ਰਿਹਾ ਸੀ, ਜਿਸ ’ਚ ਪੰਜਾਬ ਦੀਆਂ 9 ਜਥੇਬੰਦੀਆਂ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਧਰਨੇ ’ਚ ਸਮਰਥਨ ਦੇਣ ਲਈ ਉੱਤਰ ਆਈਆਂ ਸਨ। ਜਿਸ ਨਾਲ ਪੰਜਾਬ ਅੰਦਰ ਸਾਰੀਆਂ ਕਿਸਾਨ ਸੰਘਰਸ਼ ਕਮੇਟੀਆਂ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅੰਦਰ ਅੰਦੋਲਨ ਸ਼ੁਰੂ ਕਰ ਦਿੱਤਾ ਹੈ ਅਤੇ ਕਿਸਾਨਾਂ ਵੱਲੋਂ ਸਡ਼ਕੀ ਆਵਾਜਾਈ ਨੂੰ ਬਿਲਕੁਲ ਠੱਪ ਕਰ ਦਿੱਤਾ ਗਿਆ ਹੈ ਅਤੇ ਆਵਾਜਾਈ ਕਾਫੀ ਪ੍ਰਭਾਵਿਤ ਹੋ ਗਈ ਹੈ। ਲੋਕ ਜਗ੍ਹਾ-ਜਗ੍ਹਾ ਖੱਜਲ-ਖੁਆਰ ਹੋ ਰਹੇ ਹਨ ਪਰ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ ਹੈ। ਪੱਤਰਕਾਰਾਂ ਦੀ ਟੀਮ ਨੇ ਆਮ ਜਨਤਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਵਲੋਂ ਕਿਸਾਨਾਂ ਦਾ ਸਾਥ ਦਿੱਤਾ ਗਿਆ ਅਤੇ ਸਰਕਾਰ ’ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਕੇ ਧਰਨੇ ਨੂੰ ਖਤਮ ਕੀਤਾ ਜਾਵੇ ਅਤੇ ਆਮ ਜਨਤਾ ਨੂੰ ਖੱਜਲ-ਖੁਆਰ ਹੋਣ ਤੋਂ ਬਚਾਇਆ ਜਾਵੇ। ਇਸ ਮੌਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੇ ਕਿਹਾ ਕਿ 4 ਤਰੀਕ ਫਗਵਾਡ਼ੇ ਦੇ ਧਰਨੇ ’ਚ ਸ਼ਾਮਿਲ ਹੋਣ ਲਈ ਹਰਚੋਵਾਲ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ 3 ਤਰੀਕ ਨੂੰ ਆਪਣੇ ਕਾਫਲੇ ਨੂੰ ਰਵਾਨਾ ਕਰਨਗੇ ਅਤੇ ਇਕ ਧਰਨਾ ਹਰਚੋਵਾਲ ਚੌਕ ’ਚ ਚਲਦਾ ਰਹੇਗਾ ਅਤੇ ਗੰਨੇ ਦੀਆਂ ਲਗਭਗ 200 ਟਰਾਲੀਆਂ ਚੱਢਾ ਸ਼ੂਗਰ ਮਿੱਲ ਦੇ ਅੱਗੇ ਖਡ਼੍ਹੀਆਂ ਕਰ ਦਿੱਤੀਆਂ ਜਾਣਗੀਆਂ। ਜਿਸ ਨਾਲ ਸ਼ੂਗਰ ਮਿੱਲ ਦੀਆਂ ਸਾਰੀਆਂ ਮਿੱਲਾਂ ਅਤੇ ਟਰਾਂਸਪੋਰਟ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਧਰਨਾ ਓਨੀ ਦੇਰ ਤੱਕ ਚਲਦਾ ਰਹੇਗਾ, ਜਿੰਨੀ ਦੇਰ ਤੱਕ ਸਰਕਾਰ ਕਿਸਾਨਾਂ ਦੇ ਹੱਕ ’ਚ ਕੋਈ ਵੱਡਾ ਫੈਸਲਾ ਨਹੀਂ ਕਰ ਦਿੰਦੀ ਹੈ। ਇਸ ਮੌਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਅੌਲਖ, ਜਰਨੈਲ ਸਿੰਘ ਮਾਹਲ ਪ੍ਰਧਾਨ ਨਗਰ ਕੌਂਸਲ ਕਾਦੀਆਂ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਬਾਬਾ ਤਰਨਜੀਤ ਸਿੰਘ, ਸਰਪੰਚ ਬਲਕਾਰ ਸਿੰਘ, ਪੰਚ ਸੁਰਿੰਦਰ ਸੋਨੂੰ, ਗੁਰਇਕਬਾਲ ਸਿੰਘ ਮਾਹਲ, ਜੋਗਿੰਦਰ ਸਿੰਘ ਬਲਾਕ ਪ੍ਰਧਾਨ, ਸੁਬੇਗ ਸਿੰਘ ਜ਼ਿਲਾ ਪ੍ਰਧਾਨ, ਸੁਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਸਤਨਾਮ ਸਿੰਘ, ਹਰਦਿਆਲ ਸਿੰਘ, ਅਜੀਤ ਸਿੰਘ, ਰਾਜੂ ਧੱਕਡ਼, ਨੰਬਰਦਾਰ ਦਲੀਪ ਸਿੰਘ, ਗੋਪੀ ਬੇਰੀ ਬਲਵਿੰਦਰ ਸਿੰਘ, ਗੁਰਮੀਤ ਸਿੰਘ, ਸਕੱਤਰ ਸਿੰਘ, ਰਸ਼ਪਾਲ ਸਿੰਘ ਭੁੱਲਰ, ਹਰਜਿੰਦਰ ਸਿੰਘ, ਸਾਬੀ ਅੌਲਖ, ਜੋਗਿੰਦਰ ਸਿੰਘ, ਰਛਪਾਲ ਸਿੰਘ, ਰਾਜਪਾਲ ਸਿੰਘ, ਜਸਪਾਲ ਸਿੰਘ, ਮੁਖਤਾਰ ਸਿੰਘ, ਯਾਦਵਿੰਦਰ ਸਿੰਘ, ਸਰਪੰਚ ਹੈਪੀ ਰਿਆਡ਼, ਰਮਨ ਕੁਮਾਰ, ਜਸਪਾਲ ਸਿੰਘ, ਜਗਪ੍ਰੀਤ ਸਿੰਘ, ਮਨੋਹਰ ਸਿੰਘ, ਸਾਬੀ ਆਲਮਾਂ, ਦਾਰਾ ਸਿੰਘ, ਬਲਰਾਜ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ, ਜੱਗਾ ਭਾਮਡ਼ੀ, ਮੇਜਰ ਸਿੰਘ, ਗੁਰਦੇਵ ਸਿੰਘ, ਕਾਲਾ ਕੀਡ਼ੀ, ਜਸਵੰਤ ਸਿੰਘ, ਪ੍ਰੇਮ ਸਿੰਘ, ਹਰਦੇਵ ਸਿੰਘ ਚਿੱਟੀ, ਗੁਰਨਾਮ ਸਿੰਘ, ਅਜੀਤ ਸਿੰਘ, ਲਵ ਭੁੱਲਰ ਤੇ ਰਮਨ ਕੁਮਾਰ ਆਦਿ ਹਾਜ਼ਰ ਸਨ।

Read 788 times