:
You are here: Homeਦੋਆਬਾਬੀਬੀ ਜਗੀਰ ਕੌਰ ਤੇ ਧੀ ਦੇ ਕਤਲ ਕੇਸ ਦੀ ਪੂਰੀ ਕਹਾਣੀ

ਬੀਬੀ ਜਗੀਰ ਕੌਰ ਤੇ ਧੀ ਦੇ ਕਤਲ ਕੇਸ ਦੀ ਪੂਰੀ ਕਹਾਣੀ Featured

Written by  Published in ਦੋਆਬਾ Wednesday, 05 December 2018 05:32

ਜਲੰਧਰ : ਆਪਣੀ ਗਰਭਵਤੀ ਧੀ ਦੇ ਕਤਲ ਕੇਸ 'ਚ ਫਸੀ ਬੀਬੀ ਜਗੀਰ ਕੌਰ ਨੂੰ ਪੰਜਾਬ ਤੇ ਹਰਿਆਣਾ ਹਾਈਕਰੋਟ ਨੇ ਵੱਡੀ ਰਾਹਤ ਦਿੱਤੀ ਹੈ। ਹੇਠਲੀ ਅਦਾਲਤ ਦੇ ਫੈਸਲੇ ਨੂੰ ਖਾਰਿਜ ਕਰਦਿਆਂ ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਕਤਲ ਕੇਸ 'ਚੋਂ ਬਰੀ ਕਰ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪਟਿਆਲਾ ਸੀ. ਬੀ. ਆਈ. ਕੋਰਟ ਨੇ 2012 'ਚ 5 ਸਾਲ ਦੀ ਸਜ਼ਾ ਸੁਣਾਈ ਸੀ ਜਿਸ ਖ਼ਿਲਾਫ ਬੀਬੀ ਨੇ ਹਾਈਕੋਰਟ 'ਚ ਅਪੀਲ ਦਾਇਰ ਕੀਤੀ ਹੋਈ ਸੀ ਤੇ ਅੱਜ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਆਖਿਰ ਹੈ ਸਾਰਾ ਮਾਮਲਾ ਇਹ ਸਾਰਾ ਮਾਮਲਾ ਸ਼ੁਰੂ ਹੋਇਆ ਸਾਲ 2000 'ਚ ਜਦੋਂ 20-21 ਅਪ੍ਰੈਲ ਦੀ ਰਾਤ ਬੀਬੀ ਜਗੀਰ ਕੌਰ ਦੀ 19 ਸਾਲਾ ਧੀ ਹਰਪ੍ਰੀਤ ਕੌਰ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਉਸ ਸਮੇਂ ਹਰਪ੍ਰੀਤ ਕੌਰ ਗਰਭਵਤੀ ਸੀ ਅਤੇ ਹਸਪਤਾਲ ਜਾ ਰਹੀ ਸੀ। ਹਰਪ੍ਰੀਤ ਦੇ ਕਤਲ ਦੀ ਗੱਲ ਸਾਹਮਣੇ ਆਈ ਅਤੇ ਇਲਜ਼ਾਮ ਲੱਗੇ ਬੀਬੀ ਜਗੀਰ ਕੌਰ 'ਤੇ ਕਿ ਉਸਨੇ ਮਰਜ਼ੀ ਦੇ ਖਿਲਾਫ ਵਿਆਹ ਕਰਵਾਉਣ ਵਾਲੀ ਧੀ ਨੂੰ ਮਰਵਾ ਦਿੱਤਾ ਹੈ। ਗੱਲ ਉਦੋਂ ਵਧੀ ਜਦੋਂ ਪਿੰਡ ਬੇਗੋਵਾਲ ਦੇ ਕਮਲਜੀਤ ਸਿੰਘ ਨਾਮ ਦੇ ਨੌਜਵਾਨ ਨੇ ਇਹ ਦਾਅਵਾ ਕੀਤਾ ਕਿ ਹਰਪ੍ਰੀਤ ਉਸਦੀ ਪਤਨੀ ਸੀ। ਇਨਸਾਫ ਲਈ ਕਮਲਜੀਤ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਤੇ ਇਸ ਕੇਸ ਦੀ ਸੀ. ਬੀ. ਆਈ. ਜਾਂਚ ਮੰਗੀ। 9 ਜੂਨ 2000 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ। ਸਬੂਤ ਵਜੋਂ ਕਮਲਜੀਤ ਨੇ ਕੁਝ ਵੀਡੀਓਜ਼, ਮੰਗਣੀ ਦੀਆਂ ਤਸਵੀਰਾਂ ਤੇ ਹੋਰ ਸਬੂਤ ਸੀ. ਬੀ. ਆਈ. ਨੂੰ ਦਿੱਤੇ ਜਿਸਦੇ ਆਧਾਰ 'ਤੇ 3 ਅਕਤੂਬਰ 2000 ਨੂੰ ਸੀ. ਬੀ. ਆਈ. ਨੇ ਬੀਬੀ ਜਗੀਰ ਕੌਰ ਤੇ ਉਸਦੇ ਨਜ਼ਦੀਕੀ 6 ਲੋਕਾਂ 'ਤੇ ਕੇਸ ਦਰਜ ਕਰ ਲਿਆ। ਕੇਸ ਰਜਿਸਟਰ ਹੋਣ ਤੋਂ ਦੋ ਦਿਨ ਬਾਅਦ ਹੀ ਸੀ. ਬੀ. ਆਈ. ਨੇ ਬੀਬੀ ਦੇ ਬੇਹੱਦ ਕਰੀਬੀ ਦਲਵਿੰਦਰ ਕੌਰ ਅਤੇ ਪਰਮਜੀਤ ਸਿੰਘ ਰਾਏਪੁਰ ਨੂੰ ਹਰਪ੍ਰੀਤ ਦਾ ਜ਼ਬਰੀ ਗਰਭਪਾਤ ਕਰਨ ਤੇ ਉਸਦੀ ਮੌਤ ਦੇ ਸਬੂਤ ਮਿਟਾਉਣ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ। 12 ਸਾਲ ਚੱਲੇ ਕੇਸ ਦੇ ਕੋਰਟ ਟ੍ਰਾਇਲ 'ਚ ਕਈ ਉਤਾਰ-ਚੜ੍ਹਾਅ ਆਏ। 100 ਤੋਂ ਵੱਧ ਲੋਕਾਂ ਦੀਆਂ ਗਵਾਹੀਆਂ ਹੋਈਆਂ। 10 ਗਵਾਹਾਂ ਦੀ ਮੌਤ ਵੀ ਇਸ ਸਮੇਂ ਦੌਰਾਨ ਹੋ ਗਈ ਤੇ ਆਖਿਰਕਾਰ 2012 'ਚ ਪਟਿਆਲਾ ਸੀ. ਬੀ. ਆਈ. ਕੋਰਟ ਨੇ ਬੀਬੀ ਨੂੰ ਦੋਸ਼ੀ ਕਰਾਰ ਦਿੱਤਾ ਤੇ 5 ਸਾਲ ਦੀ ਸਜ਼ਾ ਸੁਣਾਈ। ਬੀਬੀ ਨੇ ਕੁਝ ਸਮਾਂ ਕਪੂਰਥਲਾ ਦੀ ਜੇਲ 'ਚ ਸਜ਼ਾ ਵੀ ਕੱਟੀ ਪਰ ਬਾਅਦ 'ਚ ਇਸ ਫੈਸਲੇ ਦੇ ਖਿਲਾਫ ਹਾਈਕਰਟ 'ਚ ਅਪੀਲ ਕਰ ਦਿੱਤੀ। ਉਦੋਂ ਤੋਂ ਹੀ ਬੀਬੀ ਜਗੀਰ ਕੌਰ ਜ਼ਮਾਨਤ 'ਤੇ ਬਾਹਰ ਸੀ। ਸਿਆਸੀ ਕਰੀਅਰ 'ਤੇ ਅਸਰ ਅੱਜ ਭਾਵੇਂ ਬੀਬੀ ਜਗੀਰ ਕੌਰ ਇਸ ਕੇਸ 'ਚੋਂ ਬਰੀ ਹੋ ਗਈ ਹੈ ਪਰ ਇਸ ਕਤਲ ਕੇਸ ਦਾ ਬੀਬੀ ਜਗੀਰ ਕੌਰ ਦੇ ਸਿਆਸੀ ਕਰੀਅਰ 'ਤੇ ਡੂੰਘਾ ਅਸਰ ਪਿਆ। ਬੀਬੀ ਲਈ ਧੀ ਦੀ ਮੌਤ ਕਾਫੀ ਨੁਕਸਾਨਦੇਹ ਸਾਬਿਤ ਹੋਈ। ਹਰਪ੍ਰੀਤ ਕੌਰ ਦੀ ਮੌਤ ਕੀ ਹੋਈ? ਬੀਬੀ ਤੋਂ ਸੱਤਾ ਸੁੱਖ ਵੀ ਖੁੰਝ ਗਿਆ। ਇਸ ਕੇਸ ਨੇ ਬੀਬੀ ਜਗੀਰ ਨੂੰ ਦੋ ਵਾਰ ਸੱਤਾ ਤੋਂ ਬਾਹਰ ਕੀਤਾ ਜਦੋਂ ਹਰਪ੍ਰੀਤ ਕੌਰ ਦੀ ਮੌਤ ਹੋਈ ਸੀ, ਉਦੋਂ ਬੀਬੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸੀ ਪਰ ਚਾਰਜਸ਼ੀਟ ਹੋਣ ਕਰਕੇ ਉਸਨੂੰ ਅਹੁਦਾ ਛੱਡਣਾ ਪਿਆ। ਕਰੀਬ 12 ਸਾਲ ਬਾਅਦ ਬਾਦਲ ਸਰਕਾਰ ਨੇ ਬੀਬੀ ਨੂੰ ਕੈਬਨਿਟ ਵਿਚ ਸ਼ਾਮਲ ਕੀਤਾ ਪਰ ਇਹ ਕਾਰਜਕਾਲ ਸਿਰਫ 17 ਦਿਨਾਂ ਦਾ ਹੀ ਰਿਹਾ। ਸੀ.ਬੀ. ਆਈ. ਕੋਰਟ ਨੇ ਬੀਬੀ ਜਗੀਰ ਕੌਰ ਖਿਲਾਫ ਫੈਸਲਾ ਸੁਣਾਉਂਦੇ ਹੋਏ ਦੋਸ਼ੀ ਕਰਾਰ ਦੇ ਦਿੱਤਾ ਜਿਸ ਕਾਰਣ ਉਨ੍ਹਾਂ ਨੂੰ ਮੰਤਰੀ ਦੀ ਕੁਰਸੀ ਤੋਂ ਅਸਤੀਫਾ ਦੇਣਾ ਪਿਆ ਸੀ। ਹਾਲਾਂਕਿ ਹਾਈਕੋਰਟ ਦੇ ਫੈਸਲੇ 'ਤੇ ਬੀਬੀ ਜਾਗੀਰ ਕੌਰ ਨੇ ਸੰਤੁਸ਼ਟੀ ਪ੍ਰਗਟ ਕੀਤੀ ਹੈ ਪਰ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਕੇਸ ਨੇ ਉਨ੍ਹਾਂ ਦੀ ਜ਼ਿੰਦਗੀ ਦੇ 18 ਸਾਲ ਬਰਬਾਦ ਕਰ ਦਿੱਤੇ, ਜਿਸਦੀ ਕੋਈ ਭਰਪਾਈ ਨਹੀਂ ਹੋ ਸਕਦੀ।

Read 45 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਫਾਜ਼ਿਲਕਾ 'ਚ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਕੌਮੀ ਤਿਰੰਗਾ

ਫਾਜ਼ਿਲਕਾ 'ਚ ਕੈਬਨਿਟ ਮੰਤਰੀ ਸ...

ਫਾਜ਼ਿਲਕਾ 26 ਜਨਵਰੀ ਦੇਸ਼ ਦੇ 70ਵੇਂ ਗਣਤੰਤਰ ਦਿਵ...

ਲੋਕ ਅਦਾਲਤ ਨਾਲ ਵੱਧਦੀ ਹੈ ਭਾਈਚਾਰਕ ਸਾਂਝ

ਲੋਕ ਅਦਾਲਤ ਨਾਲ ਵੱਧਦੀ ਹੈ ਭਾ...

ਫਾਜ਼ਿਲਕਾ 19 ਜਨਵਰੀ - ਮਾਣਯੋਗ ਜ਼ਿਲ੍ਹਾ ਅਤੇ ਸੈਸ਼...

ਜ਼ਿਲ੍ਹਾ ਪੱਧਰੀ ਕੈਂਪ ਵਿੱਚ 2026 ਲਾਭਪਾਤਰੀਆਂ ਨੇ ਜਮ੍ਹਾਂ ਕਰਵਾਏ ਫਾਰਮ-ਮਨਪ੍ਰੀਤ ਸਿੰਘ ਛੱਤਵਾਲ

ਜ਼ਿਲ੍ਹਾ ਪੱਧਰੀ ਕੈਂਪ ਵਿੱਚ 20...

ਫਾਜ਼ਿਲਕਾ 20 ਜਨਵਰੀ - ਡਿਪਟੀ ਕਮਿਸ਼ਨਰ ਸ. ਮਨਪ੍ਰ...

ਯੁਵਕ ਦਿਵਸ ਮੌਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਬਾਰੇ ਕੀਤਾ ਪ੍ਰੇਰਿਤ

ਯੁਵਕ ਦਿਵਸ ਮੌਕੇ ਦੇਸ਼ ਦੇ ਚੰਗ...

ਫਾਜ਼ਿਲਕਾ 18 ਜਨਵਰੀ- ਸਹਾਇਕ ਡਾਇਰੈਕਟਰ ਯੁਵਕ ਸੇ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...