:
You are here: Home

ਜੰਡਵਾਲਾ ਭੀਮੇਸ਼ਾਹ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Wednesday, 05 December 2018 08:22

ਫਾਜ਼ਿਲਕਾ ( ਰਮਿਤ ਚੁੱਘ , ਭੋਲਾ ਖੁਰਾਣਾ ) ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਪੜ੍ਹ-ਲਿਖ ਕੇ ਅੱਗੇ ਵਧਣ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਜੰਡਵਾਲਾ ਭੀਮੇਸ਼ਾਹ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਕਰਕੇ ਜਾਣਕਾਰੀ ਹਾਸਲ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਿਖਿਆ ਮਾਹਰਾਂ ਵੱਲੋਂ ਮੌਜੂਦ ਵਿਦਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਵਿੱਦਿਆ ਪ੍ਰਾਪਤ ਕਰਕੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਵੀ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੋਕੇਸ਼ਨਲ ਅਧਿਆਪਕ ਸ. ਨਵਦੀਪ ਇੰਦਰ ਸਿੰਘ ਨੇ ਕਿਹਾ ਕਿ ਉਚੇਰੀ ਤੇ ਤਕਨੀਕੀ ਸਿਖਿਆ ਦੀ ਅਜੋਕੇ ਸਮੇਂ ਵਿੱਚ ਬਹੁਤ ਜ਼ਰੂਰਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੇ੍ਰਰਿਤ ਕਰਦਿਆਂ ਕਿਹਾ ਕਿ ਸਖਤ ਮਿਹਨਤ ਨਾਲ ਹੀ ਜ਼ਿੰਦਗੀ ਦੀ ਹਰ ਮੰਜ਼ਲ ਨੂੰ ਪਾਇਆ ਜਾ ਸਕਦਾ ਹੈ। ਇਸ ਮੌਕੇ ਸ੍ਰੀ ਸਤਿੰਦਰ ਬਤਰਾ ਨੇ ਵਿਦਿਆਰਥੀਆਂ ਨੂੰ ਆਈ.ਟੀ.ਆਈ, ਮੈਡੀਕਲ ਅਤੇ ਨਾਨ-ਮੈਡੀਕਲ ਦੀ ਪੜ੍ਹਾਈ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਹੁਣੇ ਤੋਂ ਹੀ ਜ਼ਿੰਦਗੀ ਦਾ ਟੀਚਾ ਮਿੱਥ ਕੇ ਉਸ ਨੂੰ ਪੂਰਾ ਕਰਨ ਵਾਸਤੇ ਸਖਤ ਮਿਹਨਤ ਕਰਨ ਲਈ ਵੀ ਪੇ੍ਰਰਿਤ ਕੀਤਾ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦੇ ਅਧਿਆਪਕ ਸ੍ਰੀ ਪੂਰਨ ਦਾਸ ਤੇ ਲੀਡ ਬੈਂਕ ਤੋਂ ਸ੍ਰੀ ਜਸਪਾਲ ਸਿੰਘ ਵੱਲੋਂ ਵੀ ਵਿਦਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਸਿੱਖਿਆ ਸਬੰਧੀ ਜਾਣੂ ਕਰਵਾਇਆ ਗਿਆ।

Read 51 times