:
You are here: Homeਮਾਲਵਾਪੀਣ ਵਾਲੇ ਪਾਣੀ ਦੀ ਪਾਈਪ ਥਾਂ-ਥਾਂ ਤੋਂ ਹੋਈ ਲੀਕ, ਕਈ ਘਰਾਂ ਨੂੰ ਹੋਇਆ ਨੁਕਸਾਨ

ਪੀਣ ਵਾਲੇ ਪਾਣੀ ਦੀ ਪਾਈਪ ਥਾਂ-ਥਾਂ ਤੋਂ ਹੋਈ ਲੀਕ, ਕਈ ਘਰਾਂ ਨੂੰ ਹੋਇਆ ਨੁਕਸਾਨ Featured

Written by  Published in ਮਾਲਵਾ Thursday, 06 December 2018 06:13

ਅਬੋਹਰ, (ਅਜੇ ਛਾਬੜਾ)– ਲਾਈਨ ਪਾਰ ਖੇਤਰ ਕੰਧਵਾਲਾ ਰੋਡ ’ਤੇ ਸਥਿਤ ਮੁਹੱਲਾ ਰਾਜੀਵ ਨਗਰ ’ਚ ਬੁੱਧਵਾਰ ਸਵੇਰੇ ਜਿਵੇਂ ਹੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਪਾਣੀ ਦੀ ਸਪਲਾਈ ਦਿੱਤੀ ਗਈ ਤਾਂ ਉਥੇ ਪਾਈ ਗਈ 4 ਇੰਚ ਦੀ ਪਾਈਪ ਥਾਂ-ਥਾਂ ਤੋਂ ਲੀਕ ਹੋ ਗਈ, ਜਿਸ ਕਾਰਨ ਗਲੀਆਂ ’ਚ ਜਿਥੇ ਪਾਣੀ ਖੜ੍ਹਾ ਹੋ ਗਿਆ, ਉਥੇ ਲੋਕਾਂ ਦੇ ਮਕਾਨਾਂ ’ਚ ਵੀ ਦਰਾਰਾਂ ਪੈ ਗਈਆਂ। ਲੋਕਾਂ ਨੇ ਅਮਰੁਤ ਯੋਜਨਾ ਤਹਿਤ ਕੰਮ ਕਰ ਰਹੀ ਕੰਪਨੀ ਦੇ ਅਧਿਕਾਰੀਆਂ ਸਾਹਮਣੇ ਰੋਸ ਪ੍ਰਗਟ ਕੀਤਾ ਤਾਂ ਕੰਪਨੀ ਨੇ ਰੱਖ-ਰਖਾਅ ਦਾ ਕੰਮ ਸ਼ੁਰੂ ਕਰ ਦਿੱਤਾ। ®ਇਸ ਸਬੰਧੀ ਜਾਣਕਾਰੀ ਦਿੰਦਿਅਾਂ ਰਾਜੀਵ ਨਗਰ ਵਾਸੀ ਡਾ. ਮੁਕੇਸ਼ ਨੇ ਦੱਸਿਆ ਕਿ ਅਮਰੁਤ ਯੋਜਨਾ ਤਹਿਤ ਉਨ੍ਹਾਂ ਦੇ ਖੇਤਰ ’ਚ ਸੀਵਰੇਜ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਪਰ ਕੰਪਨੀ ਦੀ ਲਾਪ੍ਰਵਾਹੀ ਕਾਰਨ ਵਾਟਰ ਪਾਈਪ ਨੂੰ ਨੁਕਸਾਨ ਪਹੁੰਚਾ ਦਿੱਤਾ ਗਿਆ, ਜਿਸ ਕਾਰਨ ਬੀਤੀ ਰਾਤ ਪਾਣੀ ਦੀ ਸਪਲਾਈ ਆਉਣ ’ਤੇ ਮੁਹੱਲੇ ਦੀਆਂ ਗਲੀਆਂ ’ਚ ਪਾਣੀ ਖੜ੍ਹਾ ਹੋ ਗਿਆ ਅਤੇ ਕਈ ਮਕਾਨਾਂ ’ਚ ਪਾਣੀ ਵਡ਼ਨ ਨਾਲ ਮਕਾਨਾਂ ’ਚ ਦਰਾਰਾਂ ਪੈ ਗਈਆਂ। ਇਹੀ ਨਹੀਂ ਕਈ ਲੋਕਾਂ ਦੀਅਾਂ ਬਾਹਰ ਬਣੀਅਾਂ ਖੂਹੀਆਂ ਅਤੇ ਸੇਫਟੀ ਟੈਂਕ ਹੇਠਾਂ ਬੈਠ ਗਏ ਤੇ ਲੋਕਾਂ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ। ਮੁਹੱਲੇ ਦੇ ਹੋਰ ਲੋਕਾਂ ਨੇ ਦੱਸਿਆ ਕਿ ਕੰਧਵਾਲਾ ਰੋਡ ਦੇ ਨੇਡ਼ੇ ਤੋਂ 18 ਇੰਚੀ ਪਾਣੀ ਦੀ ਪਾਈਪ ਲੰਘਦੀ ਹੈ, ਜਿਸ ਕਾਰਨ 4 ਇੰਚ ਦੀ ਪਾਈਪ ’ਚ ਪ੍ਰੈਸ਼ਰ ਬਹੁਤ ਜ਼ਿਆਦਾ ਬਣਦਾ ਹੈ। ਇਹੀ ਕਾਰਨ ਹੈ ਕਿ ਜਦ ਵਿਭਾਗ ਨੇ ਪਾਣੀ ਦੀ ਸਪਲਾਈ ਦਿੱਤੀ ਤਾਂ ਪਾਈਪ ’ਚ ਥਾਂ-ਥਾਂ ਲੀਕੇਜ ਆ ਗਈ ਅਤੇ ਪਾਈਪ ਕਈ ਥਾਵਾਂ ਤੋਂ ਫਟ ਗਈ, ਜਿਸ ਕਾਰਨ ਗਲੀਆਂ ਛੱਪਡ਼ ’ਚ ਤਬਦੀਲ ਹੋ ਗਈਆਂ ਤੇ ਲੋਕਾਂ ਨੂੰ ਆਉਣ-ਜਾਣ ’ਚ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਅਧਿਕਾਰੀਆਂ ਨੂੰ ਇਸ ਬਾਬਤ ਪਹਿਲਾਂ ਵੀ ਦੱਸਿਆ ਗਿਆ ਸੀ ਕਿ ਕਰਮਚਾਰੀਆਂ ਦੀ ਲਾਪ੍ਰਵਾਹੀ ਕਾਰਨ ਕਦੇ ਵੀ ਕੋਈ ਵੱਡਾ ਨੁਕਸਾਨ ਹੋ ਸਕਦਾ ਹੈ ਪਰ ਕੰਪਨੀ ਦੇ ਅਧਿਕਾਰੀਆਂ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਡਾ. ਮੁਕੇਸ਼ ਨੇ ਦੱਸਿਆ ਕਿ ਰਾਜੀਵ ਨਗਰ ਇਲਾਕੇ ’ਚ ਜ਼ਿਅਦਾਤਰ ਲੋਕ ਗਰੀਬ ਹਨ ਅਤੇ ਇਸ ਤਰ੍ਹਾਂ ਪਾਣੀ ਕਾਰਨ ਉਨ੍ਹਾਂ ਦੇ ਮਕਾਨਾਂ ਦੇ ਡਿੱਗਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਕੰਪਨੀ ਖਿਲਾਫ ਸਖਤ ਕਾਰਵਾਈ ਕਰਨ ਅਤੇ ਜਿਨ੍ਹਾਂ ਲੋਕਾਂ ਦੇ ਮਕਾਨ ਟੁੱਟੇ ਹਨ, ਉਨ੍ਹਾਂ ਨੂੰ ਮੁਆਵਜ਼ਾ ਦਿਵਾਉਣ ਦੀ ਮੰਗ ਕੀਤੀ ਹੈ। ਅਦਾਲਤ ਨੇ ਦਿੱਤੇ ਮਕਾਨ ਖਾਲੀ ਕਰਨ ਦੇ ਹੁਕਮ ਅਬੋਹਰ –ਮਾਣਯੋਗ ਜੱਜ ਅਰੁਣ ਕੁਮਾਰ ਗੁਪਤਾ ਦੀ ਅਦਾਲਤ ’ਚ ਵੱਡੇ ਭਰਾ ਸੰਤ ਲਾਲ ਪੁੱਤਰ ਮਲਕੀਤ ਸਿੰਘ ਵਾਸੀ ਕੰਧਵਾਲਾ ਅਮਰਕੋਟ ਦੇ ਵਕੀਲ ਨੇ ਆਪਣੀਅਾਂ ਦਲੀਲਾਂ ਪੇਸ਼ ਕੀਤੀਆਂ। ਦੂਜੇ ਛੋਟੇ ਭਰਾ ਰਾਜ ਸਿੰਘ ਪੁੱਤਰ ਮਲਕੀਤ ਸਿੰਘ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੰਤ ਲਾਲ ਦੇ ਹੱਕ’ਚ ਫੈਸਲਾ ਸੁਣਾਉਂਦੇ ਹੋਏ ਛੋਟੇ ਭਰਾ ਨੂੰ ਮਕਾਨ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ। ਜਾਣਕਾਰੀ ਮੁਤਾਬਕ ਕੰਧਵਾਲਾ ਅਮਰਕੋਟ ਵਾਸੀ ਸੰਤ ਲਾਲ ਨੇ ਆਪਣਾ ਮਕਾਨ ਆਪਣੇ ਛੋਟੇ ਭਰਾ ਰਾਜ ਸਿੰਘ ਉਰਫ ਰਾਜੂ ਨੂੰ ਰਹਿਣ ਲਈ ਦਿੱਤਾ ਸੀ। ਕੁਝ ਸਾਲਾਂ ਬਾਅਦ ਉਸ ਨੇ ਉਸੇ ਮਕਾਨ ’ਤੇ ਕਬਜ਼ਾ ਕਰ ਲਿਆ ਅਤੇ ਮਕਾਨ ਖਾਲੀ ਕਰਨ ਤੋਂ ਇਨਕਾਰ ਕਰ ਦਿੱਤਾ। ਸੰਤ ਲਾਲ ਨੇ ਆਪਣੇ ਵਕੀਲ ਦੇ ਜ਼ਰੀਏ ਅਦਾਲਤ ’ਚ ਕੇਸ ਦਾਇਰ ਕੀਤਾ ਸੀ।

Read 23 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ਹਟਾਏ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ...

ਫਾਜ਼ਿਲਕਾ- ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮ...

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ਲਈ 24 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ...

ਫਾਜ਼ਿਲਕਾ( ਰਮਿਤ ਚੁ੍ਘ, ਭੋਲਾ ਖੁਰਾਣਾ ) ਡਿਪਟੀ ...

ਸਰਕਾਰੀ ਸਕੂਲ ਬਾਗੇਵਾਲਾ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕਰਵਾਇਆ ਜਾਣੂ

ਸਰਕਾਰੀ ਸਕੂਲ ਬਾਗੇਵਾਲਾ ਦੇ ਵ...

ਫਾਜ਼ਿਲਕਾ ( ਰਮਿਤ ਚੁ੍ਘ, ਭੋਲਾ ਖੁਰਾਣਾ ) ਸੂਬਾ ...

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦਨ ਦਾ ਸਾਧਨ

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦ...

ਫਾਜ਼ਿਲਕਾ ( ਰਮਿਤ ਚੁੱਘ , ਭੋਲਾ ਖੁਰਾਣਾ ) ਡਿਪਟ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...