:
You are here: Home

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਕੀਤੀ ਅਚਨਚੇਤ ਚੈਕਿੰਗ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Saturday, 05 January 2019 05:50

ਜ਼ਲਾਲਾਬਾਦ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ਅੰਦਰ ਹਰ ਮਨੁੱਖ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਮਿਸ਼ਨ ਤਹਿਤ ਫਰੂਟ ਕੰਪਨੀਆਂ ਨੂੰ ਵੀ ਸਖਤ ਹਦਾਇਤ ਕੀਤੀ ਗਈ ਹੈ ਕਿ ਫਲਾਂ ਨੂੰ ਹਾਨੀਕਾਰਕ ਰਸਾਇਣਾਂ ਨਾਲ ਨਾ ਤਿਆਰ ਕੀਤਾ ਜਾਵੇ। ਜ਼ਿਲ੍ਹਾ ਮੰਡੀ ਅਫਸਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਮੰਡੀ ਜਲਾਲਾਬਾਦ ਵਿਖੇ ਅਚਾਨਕ ਫਲਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਬ, ਅਨਾਰ, ਕੇਲਾ ਆਦਿ ਫਰੂਟਸ ਦੀ ਚੈਕਿੰਗ ਦੌਰਾਨ ਫਲਾਂ ਨੂੰ ਪਕਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੈਲਸ਼ੀਅਮ ਕਾਰਬਾਈਡ ਦੀ ਵਰਤੋਂ ਨਹੀਂ ਪਾਈ ਗਈ। ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਫਲ ਵਿਕਰੇਤਾਵਾਂ ਨੂੰ ਹਾਨੀਕਾਰਕ ਮਸਾਲਿਆਂ ਨਾਲ ਤਿਆਰ ਕੀਤੇ ਫਲਾਂ ਦੇ ਦੁਰਪਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਰੱਖਦਿਆਂ ਫਲ ਤਿਆਰ ਕਰਨ ਤੇ ਸਟੋਰ ਕਰਨ ਵਾਲਿਆ ਤੋਂ ਇਲਾਵਾ ਰਸਾਇਣ ਨਾ ਵਰਤਣ, ਸਬਜੀਆਂ ਅਤੇ ਫਲ ਢੱਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ ਮੌਜੂਦ ਸਨ।

Read 346 times