:
You are here: Home

ਵਿਦਿਆਰਥੀਆਂ ਨੇ ਤਕਨੀਕੀ ਸਿੱਖਿਆ ਬਾਰੇ ਲਈ ਜਾਣਕਾਰੀ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Thursday, 10 January 2019 05:09

ਫਾਜ਼ਿਲਕਾ - ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਾਨਾ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਸਿੱਖਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿੳ ਵਾਲੀ ਦੇ ਵਿਦਿਆਰਥੀਆਂ ਵੱਲੋਂ ਜਾਣਕਾਰੀ ਹਾਸਲ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਧਿਆਪਕ ਸ਼੍ਰੀ ਨਵਦੀਪ ਇੰਦਰ ਸਿੰਘ ਨੇ ਕਿਹਾ ਕਿ ਤਕਨੀਕੀ ਤੇ ਉਚੇਰੀ ਸਿੱਖਿਆ ਅਜੋਕੇ ਸਮੇਂ ਵਿੱਚ ਮੁੱਖ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੇ੍ਰਰਿਤ ਕਰਦਿਆਂ ਕਿਹਾ ਕਿ ਸਖਤ ਮਿਹਨਤ ਨਾਲ ਹੀ ਜ਼ਿੰਦਗੀ ਦੀ ਮੰਜ਼ਲ ਪਾਈ ਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਨ੍ਹਾਂ ਦੇ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ਼੍ਰੀ ਨਵਦੀਪ ਇੰਦਰ ਸਿੰਘ ਨੇ ਬੈਕਾਂ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਸਿੱਖਿਆ ਲਈ ਦਿੱਤੇ ਜਾਣ ਵਾਲੇ ਵੱਖ-ਵੱਖ ਤਰ੍ਹਾਂ ਦੇ ਲੋਨਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਸਵੈ-ਰੁਜ਼ਗਾਰ ਚਲਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਵੀ ਸੂਬਾ ਸਰਕਾਰ ਵੱਲੋਂ ਸਸਤੀ ਵਿਆਜ ਦਰਾਂ 'ਤੇ ਲੋਨ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀ ਉਚੇਰੀ ਪੜ੍ਹਾਈ ਲਈ ਵੀ ਲੋਨ ਲੈ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਤ ਜੋਤੀ ਬੀਮਾ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿੳ ਵਾਲੀ ਦੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Read 90 times