:
You are here: Home

ਯੁਵਕ ਦਿਵਸ ਮੌਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਬਾਰੇ ਕੀਤਾ ਪ੍ਰੇਰਿਤ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Friday, 18 January 2019 14:21

ਫਾਜ਼ਿਲਕਾ 18 ਜਨਵਰੀ- ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾ ਹੇਠ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਡੰਗਰਖੇੜਾ ਵਿਖੇ ਕੌਮੀ ਸੇਵਾ ਵਿੰਗ ਵੱਲੋਂ ਯੁਵਕ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਡੰਗਰਖੇੜਾ ਦੇ ਪ੍ਰਿੰਸੀਪਲ ਸ੍ਰੀ ਸਤੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਦੀ ਜੀਵਨੀ ਅਤੇ ਕੌਮੀ ਸੇਵਾ ਯੋਜਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੇ ਚੰਗੇ ਨਾਗਰਿਕ ਬਣਨਾ ਚਾਹੀਦਾ ਹੈ। ਇਸ ਦੌਰਾਨ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਯੁਵਕ ਦਿਵਸ ਦੀ ਮਹੱਤਤਾ ਤੇ ਅਨੁਸ਼ਾਸ਼ਨ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ। ਇਸ ਤੋ ਇਲਾਵਾ ਸਕੂਲ ਆਧਿਆਪਕ ਸ੍ਰੀ ਹਰਵਿੰਦਰ ਸਿੰਘ ਅਤੇ ਮੈਡਮ ਸ਼ਮਾ ਰਾਣੀ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੇ ਕੰਮਾਂ ਵਿੱਚ ਆਪਣਾ ਵੱਧ ਤੋ ਵੱਧ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਪ੍ਰੋਗਰਾਮ ਅਫਸਰ ਸ੍ਰੀ ਨਵਦੀਪ ਇੰਦਰ ਸਿੰਘ, ਸਕੂਲ ਲੈਕਚਰਾਰ ਸ੍ਰੀ ਨਵਤੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

Read 450 times