:
You are here: Home

ਜ਼ਿਲ੍ਹਾ ਪੱਧਰੀ ਕੈਂਪ ਵਿੱਚ 2026 ਲਾਭਪਾਤਰੀਆਂ ਨੇ ਜਮ੍ਹਾਂ ਕਰਵਾਏ ਫਾਰਮ-ਮਨਪ੍ਰੀਤ ਸਿੰਘ ਛੱਤਵਾਲ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Sunday, 20 January 2019 15:04

ਫਾਜ਼ਿਲਕਾ 20 ਜਨਵਰੀ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਖੂਈਆਂ ਸਰਵਰ(ਅਬੋਹਰ) ਵਿਖੇ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕੁੱਲ 2026 ਲਾਭਪਾਤਰੀਆਂ ਦੇ ਫਾਰਮ ਜਮ੍ਹਾਂ ਕਰਵਾਏ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਦਾ ਮੁੱਖ ਮਕਸਦ ਇਹ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਹਾ ਲੈਣ ਤੋਂ ਵਾਂਝਾਂ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਕੈਂਪ 'ਚ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕੁੱਲ 2026 ਲਾਭਪਾਤਰੀਆਂ ਨੇ ਆਪਣੇ ਫਾਰਮ ਜਮ੍ਹਾਂ ਕਰਵਾਏ। ਇਨ੍ਹਾਂ ਜਮ੍ਹਾਂ ਹੋਏ ਫਾਰਮਾਂ ਵਿੱਚੋਂ 107 ਫਾਰਮ ਯੋਗ ਪਾਏ ਗਏ ਜਿੰਨ੍ਹਾਂ ਵਿੱਚੋ 8 ਲਾਭਪਾਤਰੀਆਂ ਨੂੰ ਮੌਕੇ ਤੇ ਸਬੰਧਤ ਸਕੀਮਾਂ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 1849 ਫਾਰਮਾਂ ਦੀ ਵੈਰੀਫਿਕੇਸ਼ਨ ਕਰਾਉਣ ਤੋਂ ਬਾਅਦ ਹੀ ਯੋਗ ਲਾਭ ਪਤਾਰੀਆਂ ਨੂੰ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਮ੍ਹਾਂ ਕਰਵਾਏ ਗਏ ਫਾਰਮਾਂ ਵਿੱਚੋਂ 70 ਅਜਿਹੇ ਫਾਰਮ ਪ੍ਰਾਪਤ ਹੋਏ ਹਨ ਜੋ ਅਯੋਗ ਪਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਪ੍ਰੀ-ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ, ਸ਼ਗਨ ਸਕੀਮ, ਪਖਾਨਾ ਬਣਾਉਣ, ਪਾਣੀ ਦੇ ਕੁਨੈਕਸ਼ਨ, ਨਰੇਗਾ, ਪੀ.ਐਮ.ਏ.ਵਾਈ. ਸਕੀਮ, ਬੈਂਕ ਦੀਆਂ ਪੈਨਸ਼ਨ ਸਕੀਮਾਂ, ਅਪਾਹਜਤਾ ਸਰਟੀਫਿਕੇਟ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਆਟਾ-ਦਾਲ ਸਕੀਮ, ਬੇਰੁਜ਼ਗਾਰੀ ਭੱਤਾ, ਘਰ-ਘਰ ਰੋਜ਼ਗਾਰ ਯੋਜਨਾ, ਬੁਢਾਪਾ, ਵਿਧਵਾ, ਬੱਸ ਪਾਸ, ਅਨਾਥ ਬੱਚੇ ਆਦਿ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਗਏ ਹਨ ਅਤੇ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕੈਪ ਵਿਚ ਹਾਜ਼ਰ ਨਵੇਂ ਬਣੇ ਸਰਪੰਚ ਤੇ ਪੰਚਾਂ ਨੂੰ ਕਿਹਾ ਕਿ ਉਹ ਪਾਰਟੀਬਾਜ਼ੀ ਤੋ ਉੱਪਰ ਉੱਠ ਕੇ ਪਿੰਡਾ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨਵੇਂ ਬਣੇ ਸਰਪੰਚਾਂ ਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਵਿਚ ਲੋੜਵੰਦਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਬਣਦਾ ਲਾਭ ਦੇਣ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਰੁਨ ਜਿੰਦਲ, ਨੋਡਲ ਅਫਸਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਖੂਈਆਂ ਸਰਵਰ ਸ੍ਰੀ ਰਾਮ ਲਾਲ ਤੋਂ ਇਲਾਵਾ ਭਾਰੀ ਗਿਣਤੀ ਲੋਕ ਹਾਜ਼ਰ ਸਨ।

Read 438 times