:
You are here: Home

ਲੋਕ ਅਦਾਲਤ ਨਾਲ ਵੱਧਦੀ ਹੈ ਭਾਈਚਾਰਕ ਸਾਂਝ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Sunday, 20 January 2019 15:11

ਫਾਜ਼ਿਲਕਾ 19 ਜਨਵਰੀ - ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਕਮਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਤਰਸੇਮ ਮੰਗਲਾ ਫਾਜ਼ਿਲਕਾ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਕਮਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਤਰਸੇਮ ਮੰਗਲਾ ਫਾਜ਼ਿਲਕਾ ਜੀ ਦੀ ਪ੍ਰਧਾਨਗੀ ਹੇਠ ਲੋਕ ਅਦਾਲਤ ਲਗਾਈ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਤੋਂ ਇਲਾਵਾ ਅਬੋਹਰ ਅਤੇ ਜਲਾਲਾਬਾਦ ਵਿਖੇ ਮਹੀਨਵਾਰ ਲੋਕ ਅਦਾਲਤ ਲਗਾਈ ਗਈ। ਉਨ੍ਹਾ ਕਿਹਾ ਕਿ ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਮਾਣਯੋਗ ਸਿਵਲ ਜੱਜ (ਸੀ.ਡੀ.)ਕਮਸਕੱੱਤਰ ਡਾ. ਸੰਦੀਪ ਮਿੱਤਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 422 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 3,13,97,541/ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।

Read 439 times