:
You are here: Homeਮਾਲਵਾਫਿਰੋਜ਼ਪੁਰ/ਮੁਕਤਸਰ/ਫਾਜਿਲਕਾਫਾਜ਼ਿਲਕਾ 'ਚ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਕੌਮੀ ਤਿਰੰਗਾ

ਫਾਜ਼ਿਲਕਾ 'ਚ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਕੌਮੀ ਤਿਰੰਗਾ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Monday, 28 January 2019 05:02

ਫਾਜ਼ਿਲਕਾ 26 ਜਨਵਰੀ ਦੇਸ਼ ਦੇ 70ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਨਿਭਾਈ ਗਈ। ਇਸ ਮੌਕੇ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਸ਼ਹੀਦੀ ਸਮਾਰਕ ਆਸਫ਼ਵਾਲਾ ਵਿਖੇ ਸ਼ਹੀਦਾਂ ਨੂੰ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਘੁਬਾਇਆ ਅਤੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਸਹੀ ਮਾਅਨਿਆਂ ਵਿੱਚ ਗਣਤੰਤਰ ਦੀ ਸਥਾਪਨਾ ਹੀ ਲੋਕਾਂ ਦੇ ਸੁਪਨੇ ਸਾਕਾਰ ਕਰਨ ਵਾਲਾ ਪਹਿਲਾ ਮੀਲ ਪੱਥਰ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਦਹਾੜੇ ਸਦਕਾ ਹੀ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ ਅਤੇ ਸਾਡਾ ਮੁਲਕ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ਵਿੱਚੋਂ ਇੱਕ ਹੈ। ਅਸੀਂ ਕਾਫੀ ਖੇਤਰਾਂ ਵਿੱਚ ਅੱਗੇ ਵਧੇ ਹਾਂ ਜਿਸ ਦੇ ਨਤੀਜੇ ਵਜੋਂ ਸਾਡੀ ਆਰਥਿਕਤਾ ਵਿੱਚ ਕ੍ਰਾਂਤੀਕਾਰੀ ਤਬਦੀਲੀ ਆਈ ਹੈ ਅਤੇ ਵਿਕਾਸ ਦਰ ਵਧੀ ਹੈ ਪਰ ਸਾਨੂੰ ਗਰੀਬੀ ਰੇਖ਼ਾ ਤੋਂ ਹੇਠਾਂ ਰਹਿ ਰਹੇ ਲੋਕਾਂ ਦੀ ਵੀ ਚਿੰਤਾ ਹੈ। ਸੂਬਿਆਂ ਦੇ ਪੱਧਰ ਉੱਤੇ ਹਾਲ ਹੀ ਦੇ ਸਾਲਾਂ ਦੌਰਾਨ ਬਹੁ-ਪੜਾਵੀ ਰਣਨੀਤੀ ਦੇ ਰਾਹੀਂ ਸਾਡੇ ਲੋਕਾਂ ਦਾ ਸ਼ਸਕਤੀਕਰਣ ਕਰਕੇ ਅਤੇ ਗਰੀਬੀ ਨੂੰ ਘਟਾ ਕੇ ਸਮਾਜਿਕ ਬਰਾਬਰਤਾ ਲਿਆਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਸ. ਸਿੱਧੂ ਨੇ ਅੱਗੇ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਸਾਡੇ ਖੇਤੀਬਾੜੀ ਵਿਗਿਆਨੀਆਂ ਅਤੇ ਤਕਨੀਕੀ ਮਾਹਿਰਾਂ ਨੇ ਨਵੀਂਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਸਿੱਖਿਅਤ ਕਰਨ ਅਤੇ ਉਨਾਂ ਨੂੰ ਜ਼ਰੂਰੀ ਅਗਵਾਈ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਇਤਿਹਾਸਕ ਮੌਕੇ 'ਤੇ ਪੰਜਾਬ ਅਤੇ ਦੇਸ਼ ਨੂੰ ਮਜ਼ਬੂਤ ਅਤੇ ਗਤੀਸ਼ੀਲ ਬਣਾਉਣ ਲਈ ਵਚਨਵੱਧਤਾ, ਆਤਮ ਸਮਰਪਨ ਅਤੇ ਪੂਰੇ ਭਰੋਸੇ ਨਾਲ ਕੰਮ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਸ਼ਾਨਦਾਰ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡ, ਐਨ.ਸੀ.ਸੀ. ਦੀਆਂ ਟੁਕੜੀਆਂ, ਗਾਈਡਜ਼ ਅਤੇ ਆਰਮੀ ਬੈਂਡ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ 'ਤੇ ਕੋਰਿਓਗ੍ਰਾਫ਼ੀਆਂ, ਗਿੱਧਾ ਅਤੇ ਭੰਗੜਾ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬ ਵਾਲਾ ਕਲਾਂ ਤੇ ਹੋਰ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਬੱਡੀਜ਼ ਗਰੁੱਪ ਵੱਲੋਂ ਅਧਿਆਪਕ ਕੁਲਜੀਤ ਭੱਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਡੈਪੋ, ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਰੁਜ਼ਗਾਰ ਯੋਜਨਾ, ਘਰ-ਘਰ ਹਰਿਆਲੀ ਨੂੰ ਦਰਸ਼ਾਉਂਦਾ ਹੋਇਆ ਨਾਟਕ ਪੇਸ਼ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਤੇ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਅਪਾਹਜਾਂ ਨੂੰ ਟਰਾਈ ਸਾਈਕਲ ਅਤੇ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਸਾਈਕਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਚੰਗਾ ਨਿਮਾਣਾ ਖੱਟਣ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਅਤੇ ਸਮਾਜ ਨੂੰ ਚੰਗੀ ਸੇਧ ਦੇਣ ਤੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ, ਵਧੀਕ ਸੈਸ਼ਨ ਜੱਜ ਸ੍ਰੀ ਸੰਦੀਪ ਸਿੰਘ ਜੋਸਨ, ਸ੍ਰੀ ਵਿਜੈ ਕੁਮਾਰ, ਸ੍ਰੀ ਗੌਰਵ , ਸਿਵਲ ਜੱਜ ਸ੍ਰੀ ਅਸ਼ੀਸ਼ ਮਾਲਵੀ, ਸੀ.ਜੇ.ਐਮ. ਸ੍ਰੀ ਅਮਿਤ ਕੁਮਾਰ, ਜੁਡੀਸ਼ਿਅਲ ਮੇਜਿਸਟ੍ਰੇਟ ਮਿਸ ਪਰਮਿੰਦਰ ਕੌਰ, ਸ੍ਰੀ ਇਨਸਾਨ, ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਲ ਬਲੀਰਾਮ ਪਾਟਿਲ, ਰਾਜਸੀ ਸਕੱਤਰ ਸ੍ਰੀ ਹਰਕੇਸ਼ ਸ਼ਰਮਾ, ਜ਼ਿਲ੍ਹਾ ਕਾਂਗਰਸੀ ਪ੍ਰਧਾਨ ਸ੍ਰੀ ਰੰਜਮ ਕਾਮਰਾ, ਕਾਂਗਰਸੀ ਆਗੂ ਡਾ. ਬੀ.ਡੀ. ਕਾਲੜਾ, ਸ. ਸੁਖਵੰਤ ਸਿੰਘ ਖਿੱਪਾਂ ਵਾਲੀ, ਸ. ਗੁਰਜੰਟ ਸਿੰਘ ਚਿਮਨੇਵਾਲਾ ਆਦਿ ਸ਼ਖਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Read 366 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...