:
You are here: Homeਮਾਲਵਾ ਝੀਂਗਾਂ ਕਾਸ਼ਤਕਾਰਾਂ ਦੀ ਵਿਤੀ ਮਦਦ ਕਰਨ ਲਈ ਸਰਕਾਰ ਵਚਨਬੱਧ-ਡਿਪਟੀ ਕਮਿਸ਼ਨਰ

ਝੀਂਗਾਂ ਕਾਸ਼ਤਕਾਰਾਂ ਦੀ ਵਿਤੀ ਮਦਦ ਕਰਨ ਲਈ ਸਰਕਾਰ ਵਚਨਬੱਧ-ਡਿਪਟੀ ਕਮਿਸ਼ਨਰ Featured

Written by  Published in ਮਾਲਵਾ Monday, 11 February 2019 12:37

ਫਾਜ਼ਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ 'ਚੋਂ ਕੱਢਦੇ ਹੋਏ ਸਰਕਾਰ ਵੱਲੋਂ ਸਹਾਇਤ ਧੰਦੇ ਅਪਣਾਉਣ ਵੱਲ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤਹਿਤ ਕਿਸਾਨ ਖੇਤੀ ਦੇ ਨਾਲ-ਨਾਲ ਮੱਛੀ ਪਾਲਣ ਦੇ ਧੰਦੇ ਅਪਣਾਉਣ ਵੱਲ ਵੱਧ ਰਹੇ ਹਨ। ਇਸ ਨਾਲ ਕਿਸਾਨ ਵਧੀਆ ਆਮਦਨ ਪ੍ਰਾਪਤ ਕਰਕੇ ਆਪਣੇ ਰਹਿਣ-ਸਹਿਣ ਦੇ ਪੱਧਰ ਨੂੰ ਉੱਚਾ ਚੁੱਕ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਝੀਂਗਾਂ ਕਾਸ਼ਤਕਾਰਾਂ ਦੇ 26 ਕੇਸਾਂ ਨੂੰ ਮੱਛੀ ਪਾਲਣ ਦਾ ਧੰਦਾ ਕਰਨ ਦੀ ਸਰਕਾਰ ਵੱਲੋਂ ਸਬਸਿਡੀ ਤਹਿਤ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਿਛਲੇ ਦੋ ਸਾਲਾਂ ਚਲਾਈਆਂ ਗਈਆਂ ਵਿੱਤੀ ਸਕੀਮਾਂ ਰਾਹੀਂ ਬੇਕਾਰ ਪਈਆਂ ਖਾਰੇ ਪਾਣੀ ਵਾਲੀਆਂ ਜ਼ਮੀਨਾਂ ਨੂੰ ਝੀਂਗਾਂ ਪਾਲਣ ਅਧੀਨ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਸਮੇਂ ਲਗਪਗ 150 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ। ਸਰਕਾਰ ਵੱਲੋਂ ਝੀਂਗਾਂ ਕਾਸ਼ਤਕਾਰਾਂ ਨੂੰ ਮੱਛੀ ਪਾਲਣ ਦਾ ਧੰਦਾ ਖੋਲ੍ਹਣ ਲਈ 40 ਫੀਸਦੀ ਸਬਸਿਡੀ ਦੇ ਰੂਪ ਵਿੱਚ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤਹਿਤ 2018-19 ਦੌਰਾਨ ਜ਼ਿਲ੍ਹੇ ਦੇ 26 ਕੇਸਾਂ ਦੀ ਬਣਦੀ ਸਬਸਿਡੀ ਰਕਮ 70,41,457 ਰੁਪਏ ਦੀ ਰਾਸ਼ੀ ਜਲਦ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਮੱਛੀ ਪਾਲਣ ਦੇ ਧੰਦੇ ਤੋਂ ਕਿਸਾਨ ਲਗਭਗ 4 ਲੱਖ ਰੁਪੈ ਪ੍ਰਤੀ ਏਕੜ ਦੇ ਹਿਸਾਬ ਨਾਲ ਆਪਣੀ ਆਮਦਨ ਕਮਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਆਰ.ਕੇ.ਵੀ.ਵਾਈ ਸਕੀਮ ਅਧੀਨ ਮੱਛੀ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਪੰਜਕੋਸੀ ਵਿਖੇ 5 ਕਰੋੜ ਦੀ ਲਾਗਤ ਨਾਲ ਸਰਕਾਰੀ ਮੱਛੀ ਪੁੰਗ ਫਾਰਮ ਵੀ ਬਣਾਇਆ ਜਾ ਰਿਹਾ ਹੈ। ਜਿਸ ਦਾ ਕੰਮ ਜਲਦ ਮੁਕੰਮਲ ਹੋ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹੋਰਨਾ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਤੇ ਆਮਦਨ 'ਚ ਵਾਧਾ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਦਾ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਹਾਇਕ ਧੰਦੇ ਸ਼ੁਰੂ ਕਰਨ ਲਈ ਸਬਸਿਡੀ ਵੀ ਮੁਹੱਈਆ ਕਰਵਾਈ ਜਾਂਦੀ ਹੈ।

Read 13 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਦੀ ਐਨਰੋਲਮੈਂਟ ਤੇ ਸ਼ਨਾਖ਼ਤ ਕਰਨ ਸਬੰਧੀ ਮੀਟਿੰਗ

ਦਿਵਿਆਂਗ ਵਿਅਕਤੀਆਂ ਦੀਆਂ ਵੋਟ...

ਫ਼ਾਜ਼ਿਲਕਾ, 4 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ ਦ...

ਕਣਕ ਦੀ ਨਿਰਵਿਘਨ ਖ਼ਰੀਦ ਲਈ ਖ਼ੁ...

ਫ਼ਾਜ਼ਿਲਕਾ, 3 ਅਪ੍ਰੈਲ: ਕਣਕ ਦੀ ਨਿਰਵਿਘਨ ਖ਼ਰੀਦ ਯ...

ਮਰਹੂਮ ਮਾਸਟਰ ਸੁਖਚੈਨ ਸਿੰਘ ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 4 ਅਪ੍ਰੈਲ ਨੂੰ

ਮਰਹੂਮ ਮਾਸਟਰ ਸੁਖਚੈਨ ਸਿੰਘ ਦ...

ਫਾਜ਼ਿਲਕਾ 3 ਅਪਰੈਲ ਮਰਹੂਮ ਰਾਏ ਸਿੱਖ ਨੇਤਾ ਮਾਸਟ...

ਮੁੱਖ ਖੇਤੀਬਾੜੀ ਅਫ਼ਸਰ ਦੀ ਡੀਲਰਾਂ ਨੂੰ ਤਾੜਨਾ; ਕਿਸਾਨਾਂ ਨੂੰ ਨਰਮੇ ਤੇ ਕਪਾਹ ਦੇ ਪ੍ਰਮਾਣਿਤ ਬੀਜ ਹੀ ਦਿੱਤੇ ਜਾਣ

ਮੁੱਖ ਖੇਤੀਬਾੜੀ ਅਫ਼ਸਰ ਦੀ ਡੀਲ...

ਫ਼ਾਜ਼ਿਲਕਾ, - ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਬ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...