:
You are here: Home

ਦਿਨ-ਦਿਹਾੜੇ ਰਿਟਾਇਰ. ਐੱਸ. ਡੀ. ਓ. ਦੀ ਗੋਲੀ ਮਾਰ ਕੇ ਹੱਤਿਆ Featured

Written by  Published in ਖਾਸ ਖਬਰਾਂ Wednesday, 06 March 2019 03:58
Rate this item
(0 votes)

ਬਟਾਲਾ-ਅੱਜ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਦਿਨ-ਦਿਹਾੜੇ ਰਿਟਾ. ਐੱਸ. ਡੀ. ਓ. ਇੰਪਰੂਵਮੈਂਟ ਟਰੱਸਟ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਬੰਧੀ ਮ੍ਰਿਤਕ ਰਿਟਾ. ਐੱਸ. ਡੀ. ਓ. ਰਣਧੀਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਸ਼ਾਸ਼ਤਰੀ ਨਗਰ ਬਟਾਲਾ ਦੇ ਭਤੀਜੇ ਹਰਮਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਉਸਦਾ ਚਾਚਾ ਰਣਧੀਰ ਸਿੰਘ ਮਨੀ ਐਕਸਚੇਂਜ ਦਾ ਕੰਮ ਕਰਦਾ ਹੈ। ਅੱਜ ਦੁਪਹਿਰ ਸਮੇਂ ਆਪਣੀ ਦੁਕਾਨ 'ਤੇ ਪੈਦਲ ਜਾ ਰਿਹਾ ਸੀ। ਜਦੋਂ ਜੌਹਲ ਹਸਪਤਾਲ ਕੋਲ ਪਹੁੰਚਿਆ ਤਾਂ ਪੁਰਾਣੀ ਰੰਜਿਸ਼ ਕਾਰਨ ਅਣਪਛਾਤੇ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਉਸਦੇ ਚਾਚਾ ਰਣਧੀਰ ਸਿੰਘ ਨੂੰ ਦਿਨ-ਦਿਹਾੜੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ, ਐੱਸ. ਐੈੱਚ. ਓ. ਸਿਟੀ ਰਵਿੰਦਰਪਾਲ ਸਿੰਘ ਗਰੇਵਾਲ, ਐੱਸ. ਐੱਚ. ਓ. ਸਿਵਲ ਲਾਈਨ ਗੁਰਚਰਨ ਸਿੰਘ, ਡੀ. ਐੱਸ. ਪੀ. ਸਿਟੀ ਬੀ. ਕੇ. ਸਿੰਘ ਅਤੇ ਡੀ. ਐੱਸ. ਪੀ. ਪਰਵਿੰਦਰ ਕੌਰ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਵਿਅਕਤੀ ਦੀ ਲਾਸ਼ ਕਬਜ਼ੇ ਵਿਚ ਲੈਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਗਈ ਹੈ। ਇਹ ਵੀ ਪਤਾ ਚੱਲਿਆ ਹੈ ਕਿ ਦੁਕਾਨ ਸਾਹਮਣੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਇਸ ਸਬੰਧੀ ਐੱਸ. ਐੱਚ. ਓ. ਸਿਟੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਰਣਧੀਰ ਸਿੰਘ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਤਰੁਣਦੀਪ ਸਿੰਘ ਉਰਫ ਤਨੂੰ ਪੁੱਤਰ ਜਸਬੀਰ ਸਿੰਘ ਅਤੇ ਜਸਬੀਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਸਿਨੇਮਾ ਰੋਡ ਬਟਾਲਾ ਵਿਰੁੱਧ ਮ੍ਰਿਤਕ ਦੀ ਪਤਨੀ ਸਤਿੰਦਰ ਕੌਰ ਦੇ ਬਿਆਨਾਂ 'ਤੇ ਥਾਣਾ ਸਿਟੀ ਵਿਚ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।

Read 108 times