:
You are here: Home

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Wednesday, 13 March 2019 12:01

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ 'ਤੇ ਮੀਟਿੰਗ ਕਰਨ ਅਤੇ ਨਾਅਰੇ ਲਗਾਉਣ, ਜਲੂਸ ਕੱਢਣ, ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ 'ਤੇ ਉਤੇਜਿਕ ਸ਼ਬਦ ਵਰਤਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਮਈ, 2019 ਤੱਕ ਲਾਗੂ ਰਹਿਣਗੇ। ਹੁਕਮ ਵਿੱਚ ਉਨ੍ਹਾਂ ਕਿਹਾ ਹੈ ਕਿ ਵੱਖ-ਵੱਖ ਜਥੇਬੰਦੀਆਂ/ਧਾਰਮਿਕ ਸੰਗਠਨਾਂ ਵੱਲੋਂ ਧਰਨੇ ਦੇਣ ਅਤੇ ਹੜਤਾਲਾਂ ਕਰਨ ਦੇ ਸੱਦੇ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਪ੍ਰਭਾਵਤ ਹੋਣ ਦਾ ਡਰ ਰਹਿੰਦਾ ਹੈ। ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਦਾ ਵੀ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਚੁੱਕਿਆ ਹੈ ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ। ਇਸ ਲਈ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣ ਦੀ ਫ਼ੌਰੀ ਜ਼ਰੂਰਤ ਤਹਿਤ ਇਹ ਹੁਕਮ ਜਾਰੀ ਕੀਤੇ ਜਾਂਦੇ ਹਨ। ਇਹ ਹੁਕਮ ਸਰਕਾਰੀ ਡਿਊਟੀ ਨਿਭਾਅ ਰਹੇ ਪੁਲਿਸ, ਫ਼ੌਜ ਦੇ ਜਵਾਨ, ਸਰਕਾਰੀ ਕਰਮਚਾਰੀਆਂ, ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ ਅਤੇ ਉਨ੍ਹਾਂ ਸਾਰੀਆਂ ਥਾਵਾਂ ਜਿਸ ਲਈ ਸਪੱਸ਼ਟ ਪ੍ਰਵਾਨਗੀ ਜ਼ਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟ੍ਰੇਟ ਤੋਂ ਲਈ ਹੋਵੇ, 'ਤੇ ਲਾਗੂ ਨਹੀਂ ਹੋਵੇਗਾ।

Read 57 times