:
You are here: Homeਮਾਝਾਪਾਕਿ ਨੂੰ ਭਾਰਤ ਨੇ ਕਿਹਾ; ਰੋਜ਼ 5000 ਨੂੰ ਦਿਓ ਵੀਜ਼ਾ ਫਰੀ ਐਂਟਰੀ

ਪਾਕਿ ਨੂੰ ਭਾਰਤ ਨੇ ਕਿਹਾ; ਰੋਜ਼ 5000 ਨੂੰ ਦਿਓ ਵੀਜ਼ਾ ਫਰੀ ਐਂਟਰੀ Featured

Written by  Published in ਮਾਝਾ Friday, 15 March 2019 06:45

ਅੰਮ੍ਰਿਤਸਰ - ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਕਰਤਾਰਪੁਰ 'ਤੇ ਪਹਿਲੀ ਗੱਲਬਾਤ ਵੀਰਵਾਰ ਨੂੰ ਖ਼ਤਮ ਹੋ ਗਈ। ਇਸ ਗੱਲਬਾਤ ਤੋਂ ਬਾਅਦ ਦੋਵਾਂ ਦੇਸ਼ਾਂ ਵੱਲੋਂ ਇੱਕ ਸਾਂਝਾ ਬਿਆਨ ਜਾਰੀ ਕੀਤਾ ਗਿਆ। ਗੌਰ ਕਰਨ ਵਾਲੀ ਗੱਲ ਹੈ ਕਿ ਇਸ ਗੱਲਬਾਤ ਦਾ ਆਯੋਜਨ ਪੁਲਵਾਮਾ ਅੱਤਵਾਦੀ ਹਮਲੇ ਦੇ ਠੀਕ ਇਕ ਮਹੀਨੇ ਬਾਅਦ ਹੋਇਆ ਹੈ। 14 ਫਰਵਰੀ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ 'ਚ ਸੀ ਆਰ ਪੀ ਐੱਫ਼ ਦੇ ਕਾਫ਼ਿਲੇ 'ਤੇ ਇੱਕ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ 'ਚ ਸੀ ਆਰ ਪੀ ਐੱਫ਼ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਇਸ ਲਾਂਘਾ ਪ੍ਰੋਜੈਕਟ ਨਾਲ ਜੁੜੀ ਅਹਿਮ ਗੱਲਬਾਤ 'ਤੇ ਚਰਚਾ ਕੀਤੀ। ਇਸ ਦੌਰਾਨ ਭਾਰਤ ਨੇ ਪਾਕਿਸਤਾਨ ਤੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਹਰ ਰੋਜ਼ 5000 ਸ਼ਰਧਾਲੂਆਂ ਨੂੰ ਬਿਨਾਂ ਵੀਜ਼ਾ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਇਹ ਮੀਟਿੰਗ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਅਤੇ ਸਰਹੱਦ ਦੇ ਉਸ ਪਾਰ ਕਰਤਾਰਪੁਰ ਸਾਹਿਬ ਦੇ ਵਿਚਕਾਰ ਸ਼ਰਧਾਲੂਆਂ ਲਈ ਪ੍ਰਸਤਾਵਿਤ ਲਾਂਘੇ ਨੂੰ ਖੋਲ੍ਹਣ 'ਤੇ ਚਰਚਾ ਲਈ ਹੋਈ। ਭਾਰਤ ਨੇ ਇਹ ਵੀ ਸੁਝਾਅ ਦਿੱਤਾ ਕਿ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਤੱਕ ਪੈਦਲ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਹਫ਼ਤੇ ਦੇ ਸੱਤੇ ਦਿਨ ਇਸ ਲਾਂਘੇ ਨੂੰ ਖੁੱਲ੍ਹਾ ਰੱਖਿਆ ਜਾਣਾ ਚਾਹੀਦਾ ਹੈ। ਪ੍ਰੱੈਸ ਕਾਨਫਰੰਸ ਦੇ ਦੌਰਾਨ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਐੱਸ ਸੀ ਐੱਲ ਦਾਸ ਨੇ ਕਿਹਾ ਕਿ ਭਾਰਤ ਨੇ ਜ਼ੋਰ ਦੇ ਕੇ ਕਿਹਾ ਕਿ ਕਰਤਾਰਪੁਰ ਲਾਂਘੇ ਦੀ ਭਾਵਨਾ ਤਹਿਤ ਇਸ ਨੂੰ ਪੂਰੀ ਤਰ੍ਹਾਂ ਨਾਲ ਵੀਜ਼ਾ ਫਰੀ ਹੋਣਾ ਚਾਹੀਦਾ ਹੈ। ਉਨ੍ਹਾ ਕਿਹਾ, 'ਇਸ ਦੇ ਨਾਲ ਹੀ ਹੋਰ ਦਸਤਾਵੇਜ਼ ਜਾਂ ਪ੍ਰਕਿਰਿਆ ਦੇ ਨਾਂਅ 'ਤੇ ਕੋਈ ਹੋਰ ਬੋਝ ਨਹੀਂ ਪਾਇਆ ਜਾਣਾ ਚਾਹੀਦਾ।' ਭਾਰਤ ਅਤੇ ਪਾਕਿਸਤਾਨ ਵੱਲੋਂ ਜਾਰੀ ਸਾਂਝੇ ਬਿਆਨ 'ਚ ਕਿਹਾ ਗਿਆ ਹੈ ਕਿ ਪਹਿਲੀ ਮੀਟਿੰਗ 'ਚ ਸ੍ਰੀ ਕਰਤਾਰ ਸਾਹਿਬ ਨੂੰ ਲਾਂਘੇ ਨਾਲ ਜੋੜਨ ਲਈ ਹੋਈ ਪਹਿਲੀ ਗੱਲਬਾਤ 'ਚ ਯਾਤਰੀਆਂ ਦੀ ਸੁਵਿਧਾ ਲਈ ਤਿਆਰ ਡਰਾਫ਼ਟ 'ਤੇ ਚਰਚਾ ਕੀਤੀ ਗਈ। ਸਾਂਝੇ ਬਿਆਨ ਮੁਤਾਬਿਕ ਦੋਵਾਂ ਦੇਸ਼ਾਂ ਨੇ ਲਾਂਘੇ ਲਈ ਪ੍ਰਸਤਾਵਿਤ ਕਈ ਅਹਿਮ ਗੱਲਾਂ 'ਤੇ ਚਰਚਾ ਕੀਤੀ। ਹੁਣ ਵਾਹਘਾ 'ਚ ਦੋ ਅਪ੍ਰੈਲ ਨੂੰ ਇਸ ਲਾਂਘੇ 'ਤੇ ਅਗਲੀ ਮੁਲਾਕਾਤ ਹੋਵੇਗੀ। ਕਰਤਾਰਪੁਰ ਲਾਂਘਾ, ਪਾਕਿਸਤਾਨ ਦੇ ਕਰਤਾਰਪੁਰ 'ਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ 'ਚ ਸਥਿਤ ਡੇਰਾ ਬਾਬਾ ਨਾਨਕ ਨਾਲ ਜੋੜੇਗਾ। ਇਹ ਮੀਟਿੰਗ ਇਸ ਸਮੇਂ ਹੋਈ ਜਦ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ 14 ਫਰਵਰੀ ਨੂੰ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਤਣਾਅ ਸਿਖ਼ਰ 'ਤੇ ਹੈ। ਭਾਰਤ ਦੇ ਪ੍ਰਤੀਨਿਧੀ ਮੰਡਲ 'ਚ ਗ੍ਰਹਿ, ਵਿਦੇਸ਼ ਮੰਤਰਾਲਾ ਤੋਂ ਇਲਾਵਾ ਬੀ ਐੱਸ ਐੱਫ਼ ਅਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਪੰਜਾਬ ਸਰਕਾਰ ਦੇ ਅਧਿਕਾਰੀ ਵੀ ਸ਼ਾਮਲ ਸਨ। ਭਾਰਤੀ ਅਧਿਕਾਰੀਆਂ ਨੇ ਕਿਹਾ ਕਿ 15 ਏਕੜ ਜ਼ਮੀਨ 'ਤੇ ਫੇਜ਼ 1 ਤਿਆਰ ਕੀਤਾ ਜਾਵੇਗਾ, ਫੇਜ਼ 1 'ਚ ਬਣਾਇਆ ਜਾਵੇਗਾ ਯਾਤਰੀ ਟਰਮੀਨਲ, 5000 ਸ਼ਰਧਾਲੂ ਪ੍ਰਤੀ ਦਿਨ ਕਰਤਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ, ਸਟੇਟ ਆਫ ਦੀ ਆਰਟ ਬਿਲਡਿੰਗ ਬਣਾਉਣ ਦੀ ਜ਼ਿੰਮੇਵਾਰੀ ਲੈਂਡਪੋਰਟ ਅਥਾਰਿਟੀ ਆਫ ਇੰਡੀਆ, ਫੇਜ਼ 1 'ਤੇ ਆਏਗੀ 140 ਕਰੋੜ ਦੀ ਲਾਗਤਾਰ 5000 ਸ਼ਰਧਾਲੂਆਂ ਲਈ ਹੋਣਗੇ 54 ਇਮੀਗ੍ਰੇਸ਼ਨ ਕਾਊਂਟਰ, ਫੇਜ਼ 2 'ਚ ਬਣਾਈ ਜਾਵੇਗੀ 30 ਮੀਟਰ ਉੱਚੇ ਵਾਚ ਟਾਵਰ ਤੇ ਇਕ ਦਰਸ਼ਕ ਗੈਲਰੀ, 5 ਬਿਸਤਰਿਆਂ ਦਾ ਹਸਪਤਾਲ, 300 ਸ਼ਰਧਾਲੂਆਂ ਦੀ ਰਿਹਾਇਸ਼, ਫਾਇਰ ਸਟੇਸਨ, ਪੁਲਸ ਸਟੇਸ਼ਨ ਅਤੇ ਰੈਸਟੋਰੈਂਟ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇਗਾ। ਪਹਿਲਾ ਫੇਜ਼, ਖ਼ਾਸ ਦਿਹਾੜਿਆਂ 'ਤੇ 10,000 ਸ਼ਰਧਾਲੂ ਕਰ ਸਕਣਗੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ, ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਪੈਦਲ ਜਾਣ ਦੇਣ ਦੀ ਇਜਾਜ਼ਤ ਸਬੰਧੀ ਕੀਤੀ ਗਈ ਮੰਗ, 2 ਅਪ੍ਰੈਲ ਨੂੰ ਭਾਰਤੀ ਵਫਦ ਜਾਵੇਗਾ ਪਾਕਿਸਤਾਨ। ਪਾਕਿਸਤਾਨ ਵੱਲੋਂ ਭਾਰਤ ਦੇ ਉਸ ਫੈਸਲੇ 'ਤੇ ਨਿਰਾਸ਼ਾ ਪ੍ਰਗਟ ਕੀਤੀ ਗਈ, ਜਿਸ 'ਚ ਇਸ ਇਤਿਹਾਸਕ ਮੁਲਾਕਾਤ ਦੀ ਕਵਰੇਜ਼ ਲਈ ਪਾਕਿਸਤਾਨੀ ਪੱਤਰਕਾਰਾਂ ਨੂੰ ਅਟਾਰੀ ਆਉਣ ਲਈ ਵੀਜ਼ਾ ਨਹੀਂ ਦਿੱਤਾ ਗਿਆ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਡਾਕਟਰ ਮੁਹੰਮਦ ਫੈਸਲ ਵੱਲੋਂ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ, 'ਇਹ ਬਹੁਤ ਹੀ ਚਿੰਤਾਜਨਕ ਗੱਲ ਹੈ ਕਿ ਭਾਰਤ ਨੇ ਕੱਲ੍ਹ ਕਰਤਾਰਪੁਰ ਲਈ ਹੋਣ ਵਾਲੀ ਮੀਟਿੰਗ ਲਈ ਪਾਕਿਸਤਾਨ ਦੇ ਪੱਤਰਕਾਰਾਂ ਨੂੰ ਵੀਜ਼ਾ ਨਹੀਂ ਦਿੱਤਾ।'

Read 2 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...