:
You are here: Homeਦੇਸ਼-ਵਿਦੇਸ਼ਨਿਊਜ਼ੀਲੈਂਡ : ਦਹਿਸ਼ਤਗਰਦ ਨੇ 17 ਮਿੰਟ ਤੱਕ ਫੇਸਬੁੱਕ ਲਾਈਵ ਹੋ ਕੀਤੀ ਫਾਇਰਿੰਗ

ਨਿਊਜ਼ੀਲੈਂਡ : ਦਹਿਸ਼ਤਗਰਦ ਨੇ 17 ਮਿੰਟ ਤੱਕ ਫੇਸਬੁੱਕ ਲਾਈਵ ਹੋ ਕੀਤੀ ਫਾਇਰਿੰਗ

Written by  Published in ਦੇਸ਼-ਵਿਦੇਸ਼ Friday, 15 March 2019 06:53

ਔਕਲੈਂਡ 15 ਮਾਰਚ 2019 - ਇਥੋਂ ਲਗਪਗ 1100 ਕਿਲੋਮੀਟਰ ਦੂਰ ਸ਼ਹਿਰ ਕ੍ਰਾਈਸਟਚਰਚ ਵਿਖੇ ਦੋ ਮਸਜਿਦਾਂ 'ਤੇ ਅਤਿਵਾਦੀ ਹਮਲਾ ਦੁਪਹਿਰ ਦੀ ਨਮਾਜ ਵੇਲੇ ਕੀਤਾ ਗਿਆ। ਇਕ ਅੱਤਵਾਦੀ ਜੋ ਕਿ ਆਪਣੀ ਕਾਰ ਦੇ ਵਿਚ ਅਸਲਾ ਅਤੇ ਪੈਟਰੋਲ ਲੈ ਕੇ ਪਹੁੰਚਿਆ। ਇਸ ਤੋਂ ਬਾਅਦ ਉਹ ਸੈਮੀਆਟੋਮੈਟਿਕ ਲੋਡਡ ਗੰਨ ਦੇ ਨਾਲ ਮਸਜਿਦ ਵਿਚ ਪਹੁੰਚਿਆ। ਉਸਨੇ ਪਹਿਲਾਂ ਦਰਵਾਜੇ 'ਤੇ ਖੜ੍ਹੇ ਵਿਅਕਤੀ ਉਤੇ ਗੋਲੀਆਂ ਵਰ੍ਹਾਈਆਂ ਅਤੇ ਫਿਰ ਅੱਗੇ ਜਾ ਕੇ ਜੋ ਵੀ ਸਾਹਮਣੇ ਆਇਆ ਸਭ 'ਤੇ ਅੰਧਾ-ਧੁੰਦ ਗੋਲੀਆਂ ਚਲਾਉਂਦਾ ਗਿਆ। ਜਦੋਂ ਇਕ ਹੋਰ ਵਿਅਕਤੀ ਨੇ ਰੌਲਾ ਪਾਇਆ ਤਾਂ ਉਸ ਉਤੇ ਵੀ ਗੋਲੀਆਂ ਦੀ ਬੁਛਾੜ ਕਰ ਦਿੱਤੀ ਗਈ। ਉਹ ਵਾਰ-ਵਾਰ ਆਪਣੀ ਸਟੇਨਗੰਨ ਲੋਡ ਕਰਦਾ ਰਿਹਾ ਅਤੇ ਇਸ ਤਰ੍ਹਾਂ ਹਾਲਵੇਅ ਦੇ ਵਿਚ ਖੜ੍ਹਾ ਰਿਹਾ ਤਾਂ ਕਿ ਕੋਈ ਭੱਜ ਨਾ ਸਕੇ। ਤਿੰਨ ਮਿੰਟ ਦੇ ਹਮਲੇ ਤੋਂ ਬਾਅਦ ਉਹ ਬਾਹਰ ਆਇਆ ਅਤੇ ਰਸਤੇ ਵਿਚ ਵੀ ਗੋਲੀਆਂ ਚਲਾਉਂਦਾ ਰਿਹਾ। ਉਹ ਆਪਣੀ ਸੂਬਾਰੂ ਸਟੇਸ਼ਨਵੈਗਨ ਕਾਰ ਜੋ ਪਾਰਕ ਵਿਚ ਖੜ੍ਹੀ ਸੀ ਕੋਲ ਆਇਆ ਅਤੇ ਹੋਰ ਬੂਟ ਵਿਚੋਂ ਹੋਰ ਅਸਲਾ ਲੈ ਗਿਆ। ਇਹ ਹਮਲਾਵਾਰ ਦੁਬਾਰਾ ਮਸਜਿਦ ਦੇ ਵਿਚ ਗਿਆ ਅਤੇ ਜੋ ਜ਼ਖਮੀ ਹਿੱਲ-ਜ਼ੁਲ ਹੀ ਰਹੇ ਸਨ ਉਨ੍ਹਾਂ ਉਤੇ ਵੀ ਗੋਲੀਆਂ ਚਲਾਈਆਂ। ਇਹ ਹਮਲਾਵਰ ਆਸਟਰੇਲੀਆ ਦਾ ਜੰਮਪਲ ਹੈ ਅਤੇ ਇਸਦਾ ਨਾਂਅ ਬ੍ਰੈਨਟਨ ਟਾਰੈਂਟ ਹੈ। ਪੁਲਿਸ ਨੇ ਇਸ ਨਬੂੰ ਦਬੋਚ ਲਿਆ। ਇਸ ਅੱਤਵਾਦੀ ਨੇ ਪਹਿਲਾ ਡੀਨਜ਼ ਐਵਨਿਊ ਉਤੇ ਸਥਿਤ ਅਲਨੂਰ ਮਸਜਿਦ ਉਤੇ ਹਮਲਾ ਕੀਤਾ ਅਤੇ ਦੂਜੀ ਮਸਜਿਦ ਲਿਨ ਐਵਨਿਊ ਉਤੇ ਹਮਲਾ ਕੀਤਾ ਹੈ। ਕੁੱਲ ਕਿੰਨੇ ਅੱਤਵਾਦੀ ਸਨ ਅਤੇ ਪੂਰਾ ਪਤਾ ਨਹੀਂ ਹੈ। ਘਟਨਾ 1.53 ਉਤੇ ਹੋਈ ਹੈ ਜਦ ਕਿ ਨਮਾਜ 1.30 ਵਜੇ ਸ਼ੁਰੂ ਹੋਈ ਸੀ। ਮਸਜਿਦ ਦੇ ਵਿਚ ਲਗਪਗ 500 ਵਿਅਕਤੀ ਸਨ ਜਿਨ੍ਹਾਂ ਵਿਚ ਬੱਚੇ ਅਤੇ ਔਰਤਾਂ ਵੀ ਸ਼ਾਮਿਲ ਸਨ। ਦੂਸਰੀ ਮਸਜਿਦ ਦੇ ਲਾਗੇ ਬੰਗਲਾਦੇਸ਼ ਦੀ ਕ੍ਰਿਕਟ ਟੀਮ ਸੀ, ਜਿਸ ਦਾ ਬਚਾਅ ਹੋ ਗਿਆ ਜੋ ਕਿ ਮੈਚ ਖੇਡਣ ਵਾਲੀ ਸੀ। ਦੁਬਾਰਾ ਵਾਪਿਸ ਆਉਂਦੇ ਹੋਏ ਉਸਨੇ ਇਕ ਸੜਕ 'ਤੇ ਜਾਂਦੀ ਇਕ ਔਰਤ ਉਤੇ ਵੀ ਗੋਲੀਆਂ ਚਲਾਈਆਂ। ਜਦੋਂ ਉਹ ਭੱਜ ਰਿਹਾ ਸੀ ਤਾਂ ਉਸਨੇ ਇਕ ਹੋਰ ਵਾਹਨ ਨੂੰ ਹਟਾਉਣ ਵਾਸਤੇ ਗੋਲੀਆਂ ਚਲਾਈਆਂ। ਇਸਨੇ ਆਪਣੀ ਫੇਸਬੁੱਕ ਉਤੇ ਹਥਿਆਰਾਂ ਦੀ ਫੋਟੋ ਅਤੇ ਇਸ ਤਰ੍ਹਾਂ ਦੇ ਹਮਲੇ ਬਾਰੇ ਬਹੁਤ ਕੁਝ ਲਿਖਿਆ ਹੋਇਆ ਸੀ। ਇਕ ਅੰਦਾਜ਼ੇ ਮੁਤਾਬਿਕ ਦੋ ਦਰਜਨ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖਬਰ ਆ ਰਹੀ ਹੈ, ਪਰ ਅਜੇ ਪੁਸ਼ਟੀ ਹੋਣੀ ਬਾਕੀ ਹੈ। ਦੇਸ਼ ਦੀ ਪ੍ਰਧਾਨ ਮੰਤਰੀ ਨੇ ਅੱਜ ਦੇ ਦਿਨ ਨੂੰ 'ਕਾਲਾ ਦਿਨ' ਐਲਾਨਿਆ ਹੈ। ਸੰਸਦ ਮੈਂਬਰ ਬਖਸ਼ੀ ਵੱਲੋਂ ਸੋਗ ਪ੍ਰਗਟ: ਸ.ਕੰਵਲਜੀਤ ਸਿੰਘ ਨੇ ਕ੍ਰਾਈਸਟਚਰਚ ਵਿਖੇ ਅੱਜ ਹੋਏ ਇਸ ਅੱਤਵਾਦੀ ਹਮਲੇ ਬਾਰੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਦੇਸ਼ ਅਜਿਹਾ ਦੇਸ਼ ਹੈ ਜਿੱਥੇ ਧਾਰਮਿਕ ਆਜ਼ਾਦੀ ਦਾ ਪੂਰਾ ਸਨਮਾਨ ਕੀਤਾ ਜਾਂਦਾ ਹੈ। ਇਹ ਹਮਲਾ ਧਾਰਮਿਕ ਅਜ਼ਾਦੀ ਉਤੇ ਹਮਲੇ ਦਾ ਨਾਲ-ਨਾਲ ਕਾਇਰਤਾ ਭਰਿਆ ਹਮਲਾ ਹੈ, ਜਿਹੜਾ ਅੱਲ੍ਹਾ ਦਾ ਨਾਂਅ ਜੱਪ ਰਹੇ ਲੋਕਾਂ ਨੂੰ ਅੰਨ੍ਹੇਵਾਹ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਨਿਊਜ਼ੀਲੈਂਡ ਦੇ ਇਤਿਹਾਸ ਦੇ ਵਿਚ ਅਜਿਹਾ ਕਦੇ ਵੀ ਨਹੀਂ ਹੋਇਆ, ਇਹ ਘੋਰ ਨਿੰਦਣਯੋਗ ਘਟਨਾ ਹੈ।

Read 3 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...